ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿਲ ਲੋਕ ਸਭਾ ‘ਚ ਪਹਿਲੇ ਦਿਨ ਹੀ ਹੋਵੇਗਾ ਪੇਸ਼

Lok Sabha, Adjourned

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿਲ ਲੋਕ ਸਭਾ ‘ਚ ਪਹਿਲੇ ਦਿਨ ਹੀ ਹੋਵੇਗਾ ਪੇਸ਼

ਨਵੀਂ ਦਿੱਲੀ (ਏਜੰਸੀ)। ਸਰਕਾਰ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਬਿੱਲ ਪੇਸ਼ ਕਰੇਗੀ। ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਲੋਕ ਸਭਾ ਦੇ ਪਹਿਲੇ ਦਿਨ ਦੇ ਏਜੰਡੇ ਵਿੱਚ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਸੂਚੀਬੱਧ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 29 ਨਵੰਬਰ ਨੂੰ ਹੀ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਬੀਤੇ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨਾਲ ਸਬੰਧਤ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਉਸ ਸਮੇਂ ਕਿਹਾ ਸੀ ਕਿ ਸਰਕਾਰ ਸਰਦ ਰੁੱਤ ਸੈਸ਼ਨ ਦੇ ਪਹਿਲੇ ਹਫਤੇ ‘ਚ ਹੀ ਪਹਿਲ ਦੇ ਆਧਾਰ ‘ਤੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰੇਗੀ। ਇਸ ਦੇ ਮੱਦੇਨਜ਼ਰ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਹੋਰ ਪਾਰਟੀਆਂ ਨੇ ਵਿ੍ਹਪ ਜਾਰੀ ਕਰਕੇ ਆਪਣੇ ਆਪਣੇ ਮੈਂਬਰਾਂ ਨੂੰ ਪਹਿਲੇ ਦਿਨ ਸਦਨ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ।

ਤਿੰਨੋਂ ਨਵੇਂ ਖੇਤੀ ਕਾਨੂੰਨ ਪਿਛਲੇ ਸਾਲ ਸਤੰਬਰ ਵਿੱਚ ਪਾਸ ਕੀਤੇ ਗਏ ਸਨ ਪਰ ਕਈ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਪਿਛਲੇ ਸਾਲ 26 ਨਵੰਬਰ ਤੋਂ ਇਨ੍ਹਾਂ ਖ਼ਿਲਾਫ਼ ਅੰਦੋਲਨ ਅਤੇ ਧਰਨੇ ਸ਼ੁਰੂ ਕਰ ਦਿੱਤੇ ਸਨ। ਕਿਸਾਨ ਜਥੇਬੰਦੀਆਂ ਉਸ ਸਮੇਂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ