ਖੇਤਾਂ ’ਚ ਨੌਜਵਾਨ ਲੜਕੇ-ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ

0
191

ਖੇਤਾਂ ’ਚ ਨੌਜਵਾਨ ਲੜਕੇ-ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ

ਦੋਦਾ (ਰਵੀਪਾਲ) ਹਲਕੇ ਦੇ ਪਿੰਡ ਭੂੰਦੜ ਦੇ ਨਜ਼ਦੀਕ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਖੇਤਾਂ ’ਚ ਨੌਜਵਾਨ ਲੜਕੇ-ਲੜਕੀ ਦੀਆਂ ਭੇਦਭਰੀ ਹਾਲਤ ਵਿੱਚ ਲਾਸ਼ਾਂ ਮਿਲਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਿੰਡ ਦਾ ਇੱਕ ਵਿਅਕਤੀ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਖੇਤਾਂ ਵਿੱਚ ਇਕ ਨੌਜਵਾਨ ਲੜਕੇ ਤੇ ਇੱਕ ਲੜਕੀ ਦੀ ਲਾਸ਼ ਪਈ ਹੈ ਅਤੇ ਕੋਲ ਕੀਟਨਾਸ਼ਕ ਦਵਾਈ ਦੀ ਬੋਤਲ ਪਈ ਹੈ, ਜਿਸ ’ਤੇ ਮੈਂ ਇਸ ਦੀ ਸੂਚਨਾ ਤੁਰੰਤ ਥਾਣਾ ਕੋਟਭਾਈ ਨੂੰ ਦਿੱਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਜਾਪਦਾ ਹੈ, ਬਾਕੀ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ। ਮੌਕੇ ’ਤੇ ਪੁੱਜੇ ਡੀ.ਐਸ.ਪੀ. ਗਿੱਦੜਬਾਹਾ ਨਰਿੰਦਰ ਸਿੰਘ ਅਤੇ ਐਸ. ਐਚ.ਓ. ਕੋਟਭਾਈ ਨਵਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਸ.ਐਚ.ਓ. ਕੋਟਭਾਈ ਨੇ ਦੱਸਿਆ ਕਿ ਉਨ੍ਹਾਂ ਨੂੰ ਲਾਸ਼ ਦੇ ਨਜ਼ਦੀਕ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਮੁੱਢਲੀ ਜਾਂਚ ਤੋਂ ਲੜਕੇ ਦੀ ਪਛਾਣ ਲੰਗੇਆਣਾ ਜ਼ਿਲ੍ਹਾ ਮੋਗਾ ਦੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਲੜਕੀ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਲੜਕੇ ਦੇ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ