Breaking News

ਨਜਾਇਜ ਸਬੰਧਾ ਦੇ ਸ਼ੱਕ ‘ਚ ਪਤਨੀ ਦਾ ਬੇਰਹਿਮੀ ਨਾਲ ਕਤਲ

Brutal, Murder, Wife, Suspicion, Illegal, Relationship

ਨਿਹਾਲ ਸਿੰਘ ਵਾਲਾ, ਪੱਪੂ ਗਰਗ/ਸੱਚ ਕਹੂੰ ਨਿਊਜ਼

ਮੋਗਾ ਜਿਲੇ ਦੇ ਪਿੰਡ ਹਿੰਮਤਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਹਿੰਮਤਪੁਰਾ ਨੇ ਲੰਘੀ ਰਾਤ ਆਪਣੀ ਪਤਨੀ ਨੂੰ ਪਿੰਡ ਦੀ ਸੱਥ ਵਿੱਚ ਤੇਜਧਾਰ ਹਥਿਆਰਾਂ ਨਾਲ  ਬੁਰੀ ਤਰਾਂ ਮਾਰਕੁੱਟ ਕਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ  ਉਕਤ ਵਿਅਕਤੀ ਆਪਣੀ ਪਤਨੀ ਹਰਜਿੰਦਰ ਕੌਰ ਦੇ ਚਰਿੱਤਰ  ਤੇ ਸ਼ੱਕ ਕਰਦਾ ਸੀ ਜਿਸ ਕਾਰਨ ਉਨਾਂ ਦਾ ਆਪਸ ਵਿੱਚ ਅਨੇਕਾਂ ਵਾਰ  ਝਗੜਾ ਹੋ ਚੁੱਕਾ ਸੀ। ਲੰਘੀ ਰਾਤ ਉਸ ਦੀ ਪਤਨੀ ਆਪਣੇ ਕਿਸੇ ਦੋਸਤ ਨੂੰ ਮਿਲ ਕੇ ਅੱਧੀ ਰਾਤ ਵਾਪਸ ਪਰਤੀ ਸੀ ਕਿ ਉਸ ਵਿਅਕਤੀ ਨੇ ਤੇਜਧਾਰ ਹਥਿਆਰ ਨਾਲ ਉਸ ਦੀ ਬੁਰੀ ਤਰ੍ਹਾਂ ਮਾਰ ਕੁਟਾਈ ਸ਼ੁਰੂ ਕਰ ਦਿੱਤੀ।

ਉਸਦੀ ਪਤਨੀ ਭੱਜ ਕੇ ਪਿੰਡ ਦੀ ਸੱਥ ਵਿੱਚ ਪਹੁੰਚ ਗਈ ਜਿੱਥੇ ਉਸ ਨੇ ਉਸ ਦੀ ਬੁਰੀ ਤਰਾਂ ਮਾਰਕੁੱਟ ਕਰ ਕੇ ਉਸ ਨੂੰ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਕਤ ਘਟਨਾ ਸਬੰਧੀ ਡੀਐੱਸਪੀ ਨਿਹਾਲ ਸਿੰਘ ਵਾਲਾ  ਸੁਬੇਗ ਸਿੰਘ, ਥਾਣਾ ਮੁਖੀ ਸਬ-ਇੰਸਪੈਕਟਰ  ਦਿਲਬਾਗ ਸਿੰਘ ਨੇ ਕਿਹਾ ਕਿ ਇਸ ਕਤਲ ਦੇ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top