ਕੈਪਟਨ ਕਲ ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ

0
126
Captain Amrinder Singh Sachkahoon

ਕੈਪਟਨ ਕਲ ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ (ਏਜੰਸੀ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਸੂਬੇ ਦੀ ਸਿਆਸਤ ‘ਚ ਵੱਡਾ ਧਮਾਕਾ ਕਰਨ ਜਾ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਭਲਕੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਪਣੀ ਨਵੀਂ ਪਾਰਟੀ ਦਾ ਐਲਾਨ ਵੀ ਕਰ ਸਕਦੇ ਹਨ। ਇਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੈਪਟਨ ਦੇ ਇਸ ਕਦਮ ਨੂੰ ਦੇਖਦਿਆਂ ਕਾਂਗਰਸ ਨੇ ਆਪਣੇ ਵਿਧਾਇਕਾਂ ਨਾਲ ਸੰਪਰਕ ਕੀਤਾ ਹੈ।

ਇਸ ਤੋਂ ਇਲਾਵਾ ਵੱਡੇ ਨੇਤਾਵਾਂ ਦੀ ਕਾਰਜਸ਼ੈਲੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਦੇ ਨਾਲ ਨਾਲ ਕਾਂਗਰਸ ਦੇ ਕਈ ਵੱਡੇ ਆਗੂ ਵੀ ਪਾਰਟੀ ਨੂੰ ਬਾਏ ਬਾਏ ਕਰ ਸਕਦੇ ਹਨ। ਰਾਣਾ ਗੁਰਮੀਤ ਸੋਢੀ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਸ਼ਾਮ ਸੁੰਦਰ ਅਰੋੜਾ ਬਾਰੇ ਵੀ ਅਟਕਲਾਂ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਖੇਮੇ ਵਿੱਚ 15 ਤੋਂ ਵੱਧ ਵਿਧਾਇਕ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ