ਠੇਕਾ ਮੁਲਾਜ਼ਮ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ, ਕੀਤਾ ਰੋਸ ਪ੍ਰਦਰਸ਼ਨ

Contract Employees

ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਤਿਆਰੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ : ਸੰਦੀਪ ਖਾਨ ਬਾਲਿਆਂਵਾਲੀ

(ਅਮਿਤ ਗਰਗ) ਰਾਮਪੁਰਾ। ਸਬ ਡਵੀਜਨ ਨੰਬਰ ਦੋ ਤੇ ਤਿੰਨ ਦੇ ਕੱਚੇ ਕਾਮਿਆਂ (Contract Employees) ਨੇ ਸਥਾਨਕ ਸਿਵਲ ਹਸਪਤਾਲ ਦੀ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਧਰਨਾ ਲਾਇਆ। ਇਸ ਰੋਹ ਭਰਪੂਰ ਸੰਘਰਸ਼ ਦੇ ਦੌਰਾਨ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮ ਜਿੱਥੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਉਥੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਟੈਂਕੀ ਦੇ ਹੇਠਾਂ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਲਾਇਆ ਗਿਆ ਅਤੇ ਵਿਭਾਗੀ ਮੁਖੀ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Contract Employees

ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਬੱਧੀ ਅਰਸੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗੀ ਮੁੱਖੀ ਅਤੇ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕਾਮਿਆਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਕਰਨ ਦੀ ਬਜਾਏ ਵਰਕਰ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ ਕਿ ਇਹ ਸਾਡੇ ਮੁਲਾਜ਼ਮ ਨਹੀਂ ਹਨ ਅਤੇ ਠੇਕੇਦਾਰ ਹਨ, ਜਿਸ ਦੇ ਕਾਰਨ ਹੀ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜਮਾਂ ਵੱਲੋਂ ਕੀਤੇ ਕੰਮਾਂ ਦਾ ਮੇਹਨਤਾਨਾ ਅਤੇ ਤਨਖਾਹਾਂ ਕਈ-ਕਈ ਮਹੀਨਿਆਂ ਤੋਂ ਰੋਕ ਦਿੱਤੀਆਂ ਗਈਆਂ ਹਨ, ਪਿਛਲੀ ਚੰਨੀ ਸਰਕਾਰ ਵੇਲੇ ਕਿਰਤ ਕਾਨੂੰਨ ਤਹਿਤ ਵਧੀਆਂ ਉਜਰਤਾਂ ਮੁਤਾਬਕ 2 ਸਾਲਾਂ ਦਾ ਬਣਦਾ ਏਰੀਅਰ ਨਹੀਂ ਦਿੱਤਾ ਜਾ ਰਿਹਾ ਹੈ, ਨਾ ਹੀ ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਕਿਰਤ ਕਾਨੂੰਨ ਤਹਿਤ ਕਿਰਤੀ ਕਾਮਿਆਂ ਦੀਆਂ ਉਜਰਤਾਂ ’ਚ 715 ਰੁਪਏ ਦਾ ਵਾਧਾ ਕੀਤਾ ਗਿਆ ਹੈ, ਉਹ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here