ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ

0

ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸੁਨਾਮ ਦੇ ਸਾਈਂ ਕਾਲੋਨੀ ਵਿੱਚ ਪੀਰ ਦੀ ਦਰਗਾਹ ਨੇੜੇ ਇੱਕ ਨੌਜਵਾਨ ਜਿਸ ਦੇ ਘਰ ਦੇ ਵਿੱਚ ਵਿਆਹ ਦੀ ਖ਼ੁਸ਼ੀ ਦਾ ਮਾਹੌਲ ਸੀ ਦੀ ਸ਼ੱਕੀ ਹਾਲਤਾਂ ਵਿਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ।ਜਿਸ ਨੂੰ ਲੈ ਕੇ ਸਥਾਨਕ ਪੁਲਿਸ ਵੱਲੋਂ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ ਇਕ ਔਰਤ ਸਣੇ ਤਿੰਨ ਵਿਅਕਤੀਆਂ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਾ ਨੌਜਵਾਨ ਸੁਖਬੀਰ ਸਿੰਘ ਜੋ ਕਿ ਇਸ ਕਾਲੋਨੀ ਦਾ ਰਹਿਣ ਵਾਲਾ ਸੀ ਪਰਿਵਾਰ ਦਾ ਇਕਲੌਤਾ ਵਾਰਸ ਸੀ , ਅਤੇ ਉਸ ਦੇ ਘਰ ਵਿੱਚ ਵਿਆਹ ਦੀਆਂ ਖੁਸ਼ੀਆਂ ਚੱਲ ਰਹੀਆਂ ਸਨ ਅਤੇ ਉਸ ਦੀ ਮੌਤ ਦੇ ਸਦਮੇ ਨਾਲ ਪਰਿਵਾਰ ਦਾ ਬੁਰਾ ਹਾਲ ਹੈ ।

ਪੁਲਿਸ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੀ ਮਾਂ ਹਰਦੀਪ ਕੌਰ ਨੇ ਇਲਜ਼ਾਮ ਲਾਇਆ ਤੇ ਉਸ ਦੇ ਲੜਕੇ ਦੀ 2 ਦਿਨ ਨੂੰ ਸ਼ਾਦੀ ਹੋਣੀ ਸੀ ਲੇਕਿਨ ਉਸ ਦੀ ਗੁਆਂਢਣ ਨੇ ਆਪਣੇ ਦੋ ਲੜਕਿਆਂ ਅਤੇ ਇਕ ਹੋਰ ਵਿਅਕਤੀ ਨਾਲ ਮਿਲ ਕੇ ਉਸ ਨੂੰ ਮਾਰ ਦਿੱਤਾ ਹੈ

ਉਸ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਨੂੰ ਦੋਸ਼ੀ ਔਰਤ ਅਤੇ ਉਸ ਦੇ ਦੋ ਲੜਕਿਆਂ ਸਮੇਤ ਵਿਅਕਤੀਆਂ ਨੇ ਸਾਜ਼ਿਸ਼ ਤਹਿਤ ਉਸ ਨੂੰ ਬੁਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੋਸ਼ੀ ਔਰਤ ਇਸ ਦਾ ਵਿਆਹ ਨਹੀਂ ਹੋਣ ਦੇਣਾ ਚਾਹੁੰਦੀ ਸੀ,ਅਤੇ ਉਸ ਦੇ ਲੜਕੇ ਦੀ ਮੌਤ ਦੇ ਜ਼ਿੰਮੇਵਾਰ ਔਰਤ ਤੇ ਦੋ ਲੜਕੇ ,ਹੋਰ ਵੀ ਸ਼ਾਮਲ ਹਨ ।ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਪੰਦਰਾਂ ਦਿਨ ਪਹਿਲਾਂ ਵੀ ਸਰਬਜੀਤ ਦੇ ਕੋਰ ਦੇ ਦੋਨਾਂ ਮੁੰਡਿਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਭੇਜ ਦਿੱਤਾ ।ਇਸ ਸਬੰਧੀ ਡੀਐਸਪੀ ਸੁਨਾਮ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਬੀਰ ਸਿੰਘ ਦੀ ਲਾਸ਼ ਦਰੱਖਤ ਨਾਲ ਬੰਨ੍ਹੀ ਹੋਈ ਰੱਸੀ ਟੁੱਟੀ ਹੋਈ ਹੈ ਅਤੇ ਨੀਚੇ ਇਸ ਦੀ ਲਾਸ਼ ਮਿਲੀ ਹੈ ਅਤੇ ਦਰਗਾਹ ਤੇ ਮੱਥਾ ਟੇਕਣ ਆਏ ਸ਼ਰਧਾਲੂ ਨੇ ਦੇਖਿਆ ਅਤੇ ਪੁਲਿਸ ਨੂੰ ਇਤਲਾਹ ਕੀਤੀ ,ਇਸ ਸਬੰਧੀ ਪਰਿਵਾਰ ਦੇ ਬਿਆਨ ਲਏ ਜਾਣਗੇ ਅਤੇ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ

ਇਸ ਸਬੰਧੀ ਸਿਟੀ ਪੁਲੀਸ ਵੱਲੋਂ ਚਾਰ ਵਿਅਕਤੀਆਂ ਤੇ ਅਮਨ ,ਗੱਗੂ ,ਸਰਬਜੀਤ ਕੌਰ ਅਤੇ ਅੰਕਿਤ ਮਿਸ਼ਰਾ ਤੇ 302,34,120 ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।