ਠੇਕਾ ਮੁਲਾਜ਼ਮਾਂ ਦਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ

0
103
Contract Employees Sachkahoon

ਠੇਕਾ ਮੁਲਾਜ਼ਮਾਂ ਦਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ

ਖੁਸ਼ਵੀਰ ਸਿੰਘ ਤੂਰ, ਪਟਿਆਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਵਿੱਚ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਠੀਕਰੀ ਵਾਲਾ ਚੌਂਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ’ਤੇ ਪਰਿਵਾਰਾਂ ਸਮੇਤ ਲਾਇਆ ਪੱਕਾ ਮੋਰਚਾ ਅੱਜ ਛੇਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਅੱਜ ਦੇ ਇਸ ਧਰਨੇ ਵਿੱਚ ਵੱਡੀ ਗਿਣਤੀ ਬੱਚਿਆਂ ਨੇ ਸਮੂਲੀਅਤ ਕਰਕੇ ਆਪਣੇ ਮਾਪਿਆਂ ਲਈ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕੀਤੀ ਤੇ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਇਨ੍ਹਾਂ ਬੱਚਿਆਂ ਨੇ ਹੱਥਾਂ ਵਿੱਚ ਝੰਡੇ ਚੁੱਕੇ ਹੋਏ ਸਨ ਤੇ ਸਰਕਾਰ ਤੋਂ ਨਾਅਰਬਾਜੀ ਕਰਦਿਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੇ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬੀਬੀਵਾਲ, ਸੇਵਕ ਸਿੰਘ ਦੰਦੀਵਾਲ, ਸੁਖਵਿੰਦਰ ਸਿੰਘ ਆਦਿ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਜਦੋਂ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਤੇ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਦੀ ਕੁਰਸੀ ’ਤੇ ਬਿਰਾਜਮਾਨ ਹੋਈ ਸੀ।

ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਪਿਛਲੇ ਲੰਬੇ ਸਮੇਂ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ, ਜਿਸ ਦੇ ਵਿਰੋਧ ਵਜੋਂ ਅੱਕੇ ਹੋਏ ਹੋਏ ਠੇਕਾ ਮੁਲਾਜ਼ਮਾਂ ਨੇ ਪਟਿਆਲਾ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ ਅੱਜ ਜਦੋਂ ਪੱਕੇ ਮੋਰਚੇ ਦੇ ਛੇਵੇਂ ਦਿਨ ਵੀ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣ-ਵੇਖਿਆ ਕੀਤਾ ਤਾਂ ਠੇਕਾ ਮੁਲਾਜ਼ਮਾਂ ਨੇ ਬਾਅਦ ਦੁਪਹਿਰ 02 ਤੋਂ ਸ਼ਾਮ 04 ਵਜੇ ਚੁੰਗੀ ਟੀ-ਪੁਆਇੰਟ ਨੂੰ ਮੁਕੰਮਲ ਜਾਮ ਕਰ ਦਿੱਤਾ। ਇਸ ਸਮੇਂ ਭ੍ਰਾਤਰੀ ਹਮਾਇਤ ਵਜੋਂ ਪੰਜਾਬੀ ਯੂਨੀਵਰਸਿਟੀ ਕਰਜ਼ਾ ਮੁਕਤ ਸੰਘਰਸ਼ ਕਮੇਟੀ ਤੋਂ ਕਨਵੀਨਰ ਗੁਰਜੀਤ ਸਿੰਘ ਗਿੱਲ ਆਦਿ ਆਗੂ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ