ਸ਼ਰਾਰਤੀ ਅਨਸਰਾਂ ਨੇ ਹੁਣ ਸ਼ਹਿਰ ਲੁਧਿਆਣਾ ‘ਚ ਲਹਿਰਾਏ ਖਾਲਿਸਤਾਨੀ ਝੰਡੇ

0

ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਕੰਪਲੈਕਸ ਦੇ ਗੇਟ ਦੇ ਬਾਹਰ ਤੇ ਸ਼ਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ‘ਤੇ ਟੰਗੇ ਖਾਲਿਸਤਾਨੀ ਝੰਡੇ

ਰਾਏਕੋਟ, (ਰਾਮ ਗੋਪਾਲ ਰਾਏਕੋਟੀ) ਪੰਜਾਬ ‘ਚ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਲਈ ਸਾਜਿਸ਼ਾਂ ਲਗਾਤਾਰ ਜਾਰੀ ਹਨ। ਕੁਝ ਦਿਨ ਪਹਿਲਾਂ ਮੋਗਾ ਜ਼ਿਲ੍ਹੇ ‘ਚ ਖਾਲਿਸਤਾਨੀ ਝੰਡੇ ਲਹਿਰਾਏ ਗਏ ਸਨ।

Khalistani Flags

ਇਸ ਤੋਂ ਬਾਅਦ ਅੱਜ ਸਵੇਰੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਕੰਪਲੈਕਸ ਦੇ ਗੇਟ ਦੇ ਬਾਹਰ ਲੱਗੇ ਪੋਲ ‘ਤੇ ਕੇਸਰੀ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਇੱਕ ਹੋਰ ਕੇਸਰੀ ਝੰਡਾ ਨਾਲ ਹੀ ਸਥਿਤ ਸਿਵਲ ਹਸਪਤਾਲ ਦੇ ਅੰਦਰ ਬਣੀ ਪਾਣੀ ਵਾਲੀ ਟੈਂਕੀ ‘ਤੇ ਵੀ ਝੂਲਦਾ ਦਿਖਾਈ ਦਿੱਤਾ।।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਹੀਰਾ ਸਿੰਘ ਸੰਧੂ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਦੋਵੇਂ ਝੰਡੇ ਉਤਾਰਨ ਤੋਂ ਬਾਅਦ ਉੱਥੇ ਮੌਜੂਦ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਪੁਲਿਸ ਵੱਲੋਂ ਇਸ ਮਾਮਲੇ ‘ਚ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.