ਸਿੰਘੂ ਬਾਰਡਰ ‘ਤੇ ਡਟੇ ਕਿਸਾਨ, ਅੱਜ ਮੀਟਿੰਗ ‘ਚ ਤੈਅ ਹੋਵੇਗੀ ਅਗਲੀ ਰਣਨੀਤੀ

0

ਸਿੰਘੂ ਬਾਰਡਰ ‘ਤੇ ਡਟੇ ਕਿਸਾਨ, ਅੱਜ ਮੀਟਿੰਗ ‘ਚ ਤੈਅ ਹੋਵੇਗੀ ਅਗਲੀ ਰਣਨੀਤੀ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਵਿਰੋਧ ਕਰ ਰਹੇ ਕਿਸਾਨ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ। ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ। ਕਿਸਾਨ ਇੱਥੋਂ ਜਾਣ ਲਈ ਤਿਆਰ ਨਹੀਂ ਹਨ।

Shambhu Border

ਅੱਜ ਹੋਣ ਵਾਲੀ ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਦੇ ਆਗੂ ਅਗਲੀ ਰਣਨੀਤੀ ਤਿਆਰ ਕਰਨਗੇ। ਓਧਰ ਗ੍ਰਹਿ ਮੰਤਰੀ ਅਮਿਤਰ ਸ਼ਾਹ ਨੇ ਕੱਲ੍ਹ ਕਿਹਾ ਸੀ ਕਿ ਕਿਸਾਨ ਸੜਕਾਂ ‘ਤੇ ਅੰਦੋਲਨ ਕਰਨ ਦੀ ਬਜਾਇ ਬੁਰਾੜੀ ਦੇ ਮੈਦਾਨ ‘ਚ ਧਰਨਾ ਦੇਣ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ। ਅਮਿਤ ਸ਼ਾਹ ਦੇ ਮਤੇ ‘ਤੇ ਵੀ ਕਿਸਾਨ ਸੰਗਠਨ ਅੱਜ ਮੀਟਿੰਗ ‘ਚ ਵਿਚਾਰ ਵਟਾਂਦਰੇ ਕਰਨਗੇ । ਇਸ ਤੋਂ ਇਲਾਵਾ ਕਿਸਾਨ ਹੋਰ ਰਣਨੀਤੀਆਂ ਸਬੰਧੀ ਵਿਚਾਰਾਂ ਕਰਨਗੇ। ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਕਾਫ਼ੀ ਰੋਹ ‘ਚ ਹਨ ਤੇ ਲਗਾਤਾਰ ਦਿੱਲੀ ਜਾਣ ਦੀ ਜਿੱਦ ‘ਤੇ ਅੜੇ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.