ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਮਹਾਤਮਾ ਗਾਂਧੀ ਜੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ।

ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਮਹਾਤਮਾ ਗਾਂਧੀ ਜੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ

ਚੀਮਾ ਮੰਡੀ (ਹਰਪਾਲ)। ਸੁਨਾਮ ਰੋਡ ’ਤੇ ਸਥਿਤ ਇਲਾਕੇ ਦੀ ਆਈ.ਸੀ.ਐੱਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਮਹਾਤਮਾ ਗਾਂਧੀ ਜੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ ਗਈ। ਜਿਸ ਵਿਚ ਪਹਿਲੀ ਤੋਂ ਨੌਵੀਂ ਤੱਕ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾ ਕੇ ਗਾਂਧੀ ਜੀ ਦੇ ਜਨਮ ਨੂੰ ਯਾਦਗਾਰ ਬਣਾਇਆ ਗਿਆ।

ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਗਾਂਧੀ ਜੀ ਦੀ ਪੁਸ਼ਾਕ ਪਹਿਨ ਕੇ ਉਨ੍ਹਾਂ ਦੀ ਸਾਦਗੀ ਅਤੇ ਸੰਘਰਸ਼ ਭਰਿਆ ਜੀਵਨ ਨੂੰ ਪੇਸ਼ ਕਰਦਿਆਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਪਿ੍ਰੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜਨਮ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਅਸੀਂ ਮਹਾਤਮਾ ਗਾਂਧੀ ਜੀ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੇ ਲਈ ਉਨ੍ਹਾਂ ਦੇ ਸਤਿਕਾਰ ਵਿੱਚ ਸਿਰ ਝੁਕਾਉਂਦੇ ਹਾਂ।

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉੱਚ ਵਿਚਾਰਾਂ ਤੋਂ ਅਸੀਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਦੇ ਆਦਰਸ਼ ਇਕ ਖੁਸ਼ਹਾਲ ਅਤੇ ਕਰੁਣਾਮਈ ਭਾਰਤ ਦੇ ਨਿਰਮਾਣ ਵਿਚ ਸਾਡਾ ਮਾਰਗ ਦਰਸ਼ਨ ਕਰਦੇ ਰਹੇ ਹਨ। ਮਹਾਤਮਾ ਗਾਂਧੀ ਜੀ ਇਕ ਸਾਦਗੀ ਭਰਿਆ ਜੀਵਨ ਬਤੀਤ ਕਰਦੇ ਸਨ। ਉਨ੍ਹਾਂ ਦਾ ਜੀਵਨ ਰਾਸ਼ਟਰ ਦੀ ਭਲਾਈ ਨੂੰ ਸਮਰਪਿਤ ਸੀ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਵਿਚਾਰਾਂ ਉਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੰਸਥਾ ਦੇ ਚੈਅਰਮੈਨ ਸਰਦਾਰ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸਰਦਾਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ