ਦੇਸ਼

ਰਾਖਵਾਂਕਰਨ ਨਾਲ ਆਮ ਵਰਗਾਂ ਦੇ ਗਰੀਬ ਨੌਜਵਾਨਾਂ ਨੂੰ ਨਿਆਂ ਮਿਲਿਆ : ਕੋਵਿੰਦ

The poor youth of general category got justice by reservation: Kovind

ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਐਨਡੀਏ ਸਰਕਾਰ ਦਾ ਅੰਤਰਿਮ ਬਜਟ

ਨਵੀਂ ਦਿੱਲੀ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਮ ਵਰਗ ਦੇ ਗਰੀਬਾਂ ਲਈ 10 ਫੀਸਦੀ ਰਾਖਵਾਂਕਰਨ ਸਬੰਧੀ ਸਰਕਾਰ ਦੇ ਕਦਮ ਨੂੰ ‘ਇਤਿਹਾਸਕ’ ਕਰਾਰ ਦਿੰਦਿਆਂ  ਅੱਜ ਕਿਹਾ ਕਿ ਇਸ ਨਾਲ ਉਨ੍ਹਾਂ ਗਰੀਬ ਨੌਜਵਾਨ ਲੜਕੇ-ਲੜਕੀਆਂ ਨਾਲ ਨਿਆਂ ਹੋਇਆ ਹੈ ਜੋ ਗਰੀਬੀ ਕਾਰਨ ਖੁਦ ਨੂੰ ਵਾਂਝੇ ਮਹਿਸੂਸ ਕਰ ਰਹੇ ਸਨ
ਉਨ੍ਹਾਂ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵੇਂ ਸਦਨਾਂ ਦੀ ਸਾਂਝੀ ਮੀÎਟਿੰਗ ‘ਚ ਆਪਣੇ ਭਾਸ਼ਣ ‘ਚ ਇਹ ਵੀ ਕਿਹਾ ਕਿ ਸਰਕਾਰ ਨੇ ਨਾਬਾਲਿਗ ਬੱਚਿਆਂ ਨਾਲ ਦੁਰਾਚਾਰ ਦੇ ਘਿਨੌਣੇ ਅਪਰਾਧ ਦੀ ਸਜ਼ਾ ਲਈ ਅਪਰਾਧੀ ਨੂੰ ਫਾਂਸੀ ਦੀ ਸਜ਼ਾ ਦੇਣ ਵਰਗਾ ਮਹੱਤਵਪੂਰਨ ਫੈਸਲਾ ਕੀਤਾ ਨਾਲ ਹੀ ਉਹ ਤਿੰਨ ਤਲਾਕ ਨਾਲ ਪੀੜਤ ਮੁਸਲਿਮ ਮਹਿਲਾਵਾਂ ਦੇ ਜੀਵਨ ਭਰ ਰਹਿਤ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ
ਕੋਵਿੰਦ ਨੇ ਕਿਹਾ, ਬੀਤੇ ਸਰਦ ਰੁੱਤ ਸੈਸ਼ਨ ‘ਚ ਸੰਸਦ ਵੱਲੋਂ ਸੰਵਿਧਾਨ ਦਾ 103ਵਾਂ ਸੋਧ ਪਾਸ ਕਰਕੇ ਗਰੀਬਾਂ ਨੂੰ ਰਖਵਾਂਕਰਨ ਦਾ ਲਾਭ ਪਹੁੰਚਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ ਇਹ ਪਹਿਲ, ਦੇਸ਼ ਦੇ ਉਨ੍ਹਾਂ ਗਰੀਬ ਲੜਕੇ- ਲੜਕੀਆਂ ਦੇ ਨਾਲ ਨਿਆਂ ਕਰਨ ਦੀ ਕੋਸ਼ਿਸ਼ ਹੈ, ਜੋ ਗਰੀਬੀ ਦੇ ਸਰਾਪ ਕਾਰਨ ਵਾਂਝੇ ਮਹਿਸੂਸ ਕਰ ਰਹੇ ਸਨ ਉਨ੍ਹਾਂ ਨੌਜਵਾਨਾਂ ਲਈ ਚੁੱਕੇ ਗਏ ਸਰਕਾਰ ਦੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ, ਨੌਜਵਾਨਾਂ ਨੂੰ ਆਪਣੇ ਧੰਦੇ ਲਈ ਆਸਾਨੀ ਨਾਲ ਕਰਜ਼ਾ ਪ੍ਰਾਪਤ ਹੋਵੇ, ਇਸ ਦੇ ਲਈ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਤਹਿਤ ਬਿਨਾ ਕਿਸੇ ਗਾਰੰਟੀ ਦੇ 7 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਕਰਜ਼ੇ ਦਿੱਤੇ ਗਏ ਹਨ ਇਸ ਦਾ ਲਾਭ, ਕਰਜ਼ਾ ਪ੍ਰਾਪਤ ਕਰਨ ਵਾਲੇ 15 ਕਰੋੜ ਤੋਂ ਵੱਧ ਲੋਕਾਂ ਨੇ ਚੁੱਕਿਆ ਹੈ
ਰਾਸ਼ਟਰਪਤੀ ਨੇ ਕਿਹਾ, ‘ਉੱਚ ਪੱਧਰ ਪ੍ਰੋਫੈਸ਼ਨਲ ਐਜੂਕੇਸ਼ਨ (ਪੇਸ਼ੇਵਰ ਸਿੱਖਿਆ) ਦੇ ਮੌਕਿਆਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਨਵੇਂ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰ ਰਹੀ ਹੈ ਤੇ 7 ਆਈਆਈਟੀ, 7 ਆਈਆਈਐਮ, 14 ਆਈਆਈਆਈਟੀ, ਐਨਆਈਟੀ ਤੇ 4 ਐਨਆਈਡੀ ਦੀ ਸਥਾਪਨਾ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ, ਕਿਸੇ ਨਾਬਾਲਿਗ ਦੇ ਨਾਲ ਦੁਰਾਚਾਰ ਕਰਨ ਦੇ ਘਿਨੌਣੇ ਅਪਰਾਧ ਦੀ ਸਜ਼ਾ ਲਈ ਸਰਕਾਰ ਨੇ ਅਪਰਾਧੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਤਜਵੀਜ਼ ਦਿੱਤੀ ਹੈ ਕਈ ਸੂਬਿਆਂ ‘ਚ ਤੇਜ਼ੀ ਨਾਲ ਸੁਣਵਾਈ ਤੋਂ ਬਾਅਦ, ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣ ਨਾਲ ਅਜਿਹੀ ਵਿਸਥਾਰ ਸੋਚ ਰੱਖਣ ਵਾਲੇ ਲੋਕਾਂ ‘ਚ ਸਖ਼ਤ ਸੰਦੇਸ਼ ਗਿਆ ਹੈ ਕੋਵਿੰਦ ਨੇ ਕਿਹਾ, ‘ਸਾਡੀ ਮੁਸਲਿਮ ਬੇਟੀਆਂ ਨੂੰ ਡਰ ਤੇ ਭੈਅ ਦੀ ਜ਼ਿੰਦਗੀ ਤੋਂ ਮੁਕਤੀ ਦਿਵਾਉਣ ਤੇ ਉਨ੍ਹਾਂ ਹੋਰਨਾਂ ਬੇਟੀਆਂ ਦੇ ਸਮਾਨ ਜੀਵਨ ਜਿਉਣ ਦੇ ਅਧਿਕਾਰ ਦੇਣ ਲਈ ਮੇਰੀ ਸਰਕਾਰੀ, ਤਿੰਨ ਤਲਾਕ ਨਾਲ ਜੁੜੇ ਕਾਨੂੰਨ ਨੂੰ ਸੰਸਦ ਤੋਂ ਪਾਸ ਕਰਾਉਣ ਦੀ ਲਗਾਤਾਰ ਕੋਸ਼ਿਸ਼ ਕਰਦੀ ਰਹੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top