ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀਪੂਰਤੀ ਬਿੱਲ ਹਸਤਾਖਰ ਕਰਨ ਦੀ ਪ੍ਰਕਿਰਿਆ ਹੋਈ ਗੁੰਝਲਦਾਰ

Medical Reimbursement Bills

ਡੀ.ਐਮ.ਸੀ. ਹਸਪਤਾਲ ਲੁਧਿਆਣਾ ਦੇ ਉੱਚ ਅਧਿਕਾਰੀਆਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀਪੂਰਤੀ ਬਿੱਲ ਹਸਤਾਖਰ ਕਰਨ ਦੀ ਪ੍ਰਕਿਰਿਆ ਕੀਤੀ ਗੁੰਝਲਦਾਰ

  • ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਨਵੇਂ ਹੁਕਮ ਤੁਰੰਤ ਵਾਪਿਸ ਲੈਣ ਤੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਕੀਤੀ ਮੰਗ

ਕੋਟਕਪੂਰਾ, (ਅਜੈ ਮਨਚੰਦਾ/ਸੁਭਾਸ਼ ਸ਼ਰਮਾ)। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਦਯਾ ਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਤੋਂ ਇਲਾਜ ਅਧੀਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਿੱਲ (Medical Reimbursement Bills) ਵੈਰੀਫਾਈ ਕਰਨ ਸਬੰਧੀ ਜਾਰੀ ਕੀਤੇ ਗਏ ਨਵੇਂ ਹੁਕਮਾਂ / ਆਦੇਸ਼ਾਂ ਨੂੰ ਤੁਰੰਤ ਵਾਪਿਸ ਲੈਣ ਸਬੰਧੀ ਡੀ.ਐਮ.ਸੀ. ਹਸਪਤਾਲ ਲੁਧਿਆਣਾ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ ।

ਇਹ ਵੀ ਪੜ੍ਹੋ : ਪੁਲਿਸ ਵੱਲੋਂ 110 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ,‌‌ 3 ਕਾਬੂ

ਜੱਥੇਬੰਦੀ ਦੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ ਮੈਡੀਕਲ ਪ੍ਰਤੀਪੂਰਤੀ ਬਿੱਲ ਪ੍ਰਤੀ ਹਸਤਾਖਰ (Medical Reimbursement Bills) ਕਰਨ ਦੀ ਪ੍ਰਕਿਰਿਆ ਬਹੁਤ ਗੁੰਝਲਦਾਰ ਬਣਾ ਦਿੱਤੀ ਹੈ, ਜਿਸ ਕਾਰਨ ਹਸਪਤਾਲ ਤੋਂ ਇਲਾਜ ਅਧੀਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਮਰੀਜ਼ਾਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਮੈਡੀਕਲ ਪ੍ਰਤੀਪੂਰਤੀ ਬਿੱਲ ਹਸਤਾਖਰ ਕਰਵਾਉਣ ਲਈ ਹੁਣ ਰਿਕਾਰਡ ਸ਼ਾਖਾ ਵਿੱਚ ਨਿਰਧਾਰਤ ਫੀਸ ਭਰਕੇ ਲੋੜੀਂਦੇ ਕਾਗ਼ਜ਼ਾਤ ਜਮ੍ਹਾ ਕਰਵਾਉਣੇ ਪੈਣਗੇ ਤੇ ਫਿਰ 10 -15 ਦਿਨਾਂ ਬਾਅਦ ਹਸਪਤਾਲ ਦਾ ਮੁੜ ਚੱਕਰ ਲਗਾ ਕੇ ਆਪਣੇ ਮੈਡੀਕਲ ਬਿੱਲ ਦੇ ਦਸਤਾਵੇਜ਼ ਪ੍ਰਾਪਤ ਕਰਨੇ ਪੈਣਗੇ ।

ਜੱਥੇਬੰਦੀ ਨੇ ਡੀ. ਐਮ. ਸੀ. ਹਸਪਤਾਲ ਲੁਧਿਆਣਾ ਦੇ ਉੱਚ ਅਧਿਕਾਰੀਆਂ ਦੇ ਨਾਂ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਤੁਰੰਤ ਵਾਪਸ ਲਈਆਂ ਜਾਣ ਤੇ ਪਹਿਲਾਂ ਵਾਲੀ ਸਥਿਤੀ ਬਰਕਰਾਰ ਰੱਖੀ ਜਾਵੇ ਤਾਂ ਜੋ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਖੱਜਲ ਖੁਆਰੀ ਬੰਦ ਹੋ ਸਕੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here