ਪੰਜਾਬ

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਵਿਰੁੱਧ ਪ੍ਰਦਰਸ਼ਨ

The protest against the removal of the services of teacher leaders

ਮੋਗਾ | ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ/ਰਮਸਾ ਤੇ ਅਦਰਸ਼/ਮਾਡਲ ਸਕੂਲਾਂ ਵਿੱਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ਤੇ 75 ਪ੍ਰਤੀਸ਼ਤ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ,ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਡਾਇਰੈਕਟਰ ਜਨਰਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਨੌਕਰੀ ਤੋਂ ਲਾਂਭੇ ਕਰਨ ਖਿਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਮੋਗਾ ਨੇ ਸਿਖਿਆ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ  ਅਤੇ ਟਰਮੀਨੇਸ਼ਨ ਦੇ  ਆਰਡਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਕੇਵਲ ਸਿਂਘ , ਬੂਟਾ ਸਿਂਘ ਭੱਟੀ ਅਤੇ ਕੋ ਕਨਵੀਨਰ  ਜੱਜਪਾਲ ਬਾਜੇ ਕੇ , ਗੁਰਮੀਤ ਸਿਂਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫੁਰਮਾਣ ਜਾਰੀ ਕਰ ਦੇਣਾ ਸਮੁੱਚੇ ਅਧਿਆਪਕ ਵਰਗ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਮਹੌਲ ਨੂੰ ਵਿਗਾੜਨ ਦੇ ਰਾਹ ਤੁਰੀ ਹੋਈ ਹੈ,ਜਿਸ ਦਾ ਜਵਾਬ ਅਧਿਆਪਕ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਦੇਣਗੇ
ਇਸ ਮੌਕੇ  ਅਮਨ ਮਟਵਾਣੀ , ਨਾਇਬ ਸਿਂਘ , ਬਲਜਿਦਰ ਧਾਲੀਵਾਲ , ਸੁਖਵਿਦਰ ਘੋਲੀਆ , ਕੁਲਦੀਪ ਸਿਂਘ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਤੇ ਵਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਲੋਹੜੀ ਤੇ ਕੀਤੇ ਐਲਾਨ ਮੁਤਾਬਕ ਅਧਿਆਪਕਾਂ ਦੀਆਂ ਬਦਲੀਆਂ ਤੇ ਸਸ਼ਪੈਸ਼ਨਾਂ ਰੱਦ ਕਰਨ ਵਾਲੀ ਪ੍ਰਕਿਰਿਆ ਚਲਾਉਣ ਦੀ ਬਜਾਇ ਸਿੱਖਿਆ ਸਕੱਤਰ ਦੇ ਇਸ਼ਾਰੇ ਤੇ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦੀ ਗੱਲ ਸੁਣਦਿਆਂ ਹੀ ਅਧਿਆਪਕ ਤੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ਼ ਰੋਹ ਦੀ ਲਹਿਰ ਦੌੜ ਗਈ, ਜਿਸ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਥਾਵਾਂ ਤੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ   ਉਹਨਾਂ ਆਖਿਆ ਕਿ 20ਜਨਵਰੀ ਨੂੰ ਅਧਿਆਪਕ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਸਿੱਖਿਆ ਮੰਤਰੀ ਦੇ ਘਰ ਅੱਗੇ ਉਹਨਾਂ ਨੂੰ ਉਹਨਾਂ ਦੁਆਰਾ ਅਧਿਆਪਕ ਵਰਗ ਤੇ ਕੀਤੇ ਜੁਲਮਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ 3ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਕਾਂਗਰਸ ਸਰਕਾਰ ਦੇ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਬੀਰ ਸਿਂਘ ਸਿਧੂ ,  ਸਤਨਾਮ ਕੌਰ ,ਜਗਵੀਰਨ ਕੌਰ ,  ਜਸਪ੍ਰੀਤ ਕੌਰ ਸੱਤਿਆਮ ਪ੍ਰਕਾਸ਼ , ਸਵਰਨਜਿਤ  ਭਗਤਾ , ਕ੍ਰਿਸ਼ਨ ਪ੍ਰਤਾਪ ,  ਹਾਜਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top