ਪੁੱਤ ਨੇ ਗਲਾ ਘੁੱਟ ਕੇ ਕੀਤਾ ਆਪਣੇ ਪਿਤਾ ਦਾ ਕਤਲ

0

ਪੁੱਤ ਨੇ ਗਲਾ ਘੁੱਟ ਕੇ ਕੀਤਾ ਆਪਣੇ ਪਿਤਾ ਦਾ ਕਤਲ

ਸੰਗਤ ਮੰਡੀ। ਪਿੰਡ ਚੁੱਘੇ ਕਲਾਂ ਵਿਖੇ ਬੀਤੀ ਰਾਤ ਸ਼ਰਾਬ ਦੇ ਨਸ਼ੇ ‘ਚ ਟੱਲੀ ਇੱਥ ਪੁੱਤਰ ਵੱਲੋਂ ਆਪਣੇ ਪਿਤਾ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਗੁਰਪ੍ਰੀਤ ਸਿੰਘ ਉਰਫ ਬੱਗਾ ‘ਤੇ ਉਸ ਦਾ ਪਿਤਾ ਨੌਰੰਗ ਸਿੰਘ (55) ਘਰ ‘ਚ ਇਕੱਠਿਆਂ ਬੈਠ ਕੇ ਸ਼ਰਾਬ ਪੀ ਰਹੇ ਸਨ।

ਅਚਾਨਕ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ‘ਚ ਤਰਕਾਰ ਹੋ ਗਈ। ਤਰਕਾਰ ਇਸ ਕਦਰ ਵੱਧ ਗਈ ਕਿ ਗੁਰਪ੍ਰੀਤ ਸਿੰਘ ਨੇ ਆਪਣੇ ਪਿਤਾ ਨੂੰ ਆਪਣੇ ਹੱਥਾਂ ਨਾਲ ਚੁੱਕ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗੀ। ਨੌਰੰਗ ਸਿੰਘ ਦੇ ਸਿਰ ‘ਚ ਸੱਟ ਲੱਗਣ ਤੋਂ ਬਾਅਦ ਗੁਰਪ੍ਰੀਤ ਸਿੰਘ ਵੱਲੋਂ ਉਸ ਦਾ ਗਲ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਿਆ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਗੁਰਪ੍ਰੀਤ ਸਿੰਘ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।