ਕਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਹੀ ਨਹੀਂ ਲੈ ਰਹੀ, ਢਾਈ ਲੱਖ ਤੋਂ ਵੱਧ ਨਵੇਂ ਮਾਮਲੇ

Coronavirus Sachkahoon

ਕਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਹੀ ਨਹੀਂ ਲੈ ਰਹੀ, ਢਾਈ ਲੱਖ ਤੋਂ ਵੱਧ ਨਵੇਂ ਮਾਮਲੇ

ਨਵੀਂ ਦਿੱਲੀ। ਦੇਸ਼ ਵਿੱਚ ਕਰੋਨਾ ਇਨਫੈਕਸ਼ਨ (Coronavirus) ਦੀ ਰਫ਼ਤਾਰ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ ਅਤੇ ਪਿਛਲੇ 24 ਘੰਟਿਆਂ ਵਿੱਚ 2.5 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 15 ਲੱਖ ਤੋਂ ਵੱਧ ਹੋ ਗਈ ਹੈ। ਇਸ ਦੌਰਾਨ ਦੇਸ਼ ਵਿੱਚ ਐਤਵਾਰ ਨੂੰ 39 ਲੱਖ 46 ਹਜ਼ਾਰ 348 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਐਤਵਾਰ ਨੂੰ ਸਵੇਰੇ 7 ਵਜੇ ਤੱਕ ਪ੍ਰਾਪਤ ਅੰਕੜਿਆ ਅਨੁਸਾਰ ਹੁਣ ਤੱਕ ਇੱਕ ਅਰਬ 57 ਕਰੋੜ 20 ਲੱਖ 41 ਹਜ਼ਾਰ 825 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 13 ਲੱਖ 13 ਹਜ਼ਾਰ 444 ਕੋਵਿਡ ਟੈਸਟ ਕੀਤੇ ਗਏ, ਜਿਸ ਵਿੱਚ ਦੋ ਲੱਖ 58 ਹਜ਼ਾਰ 089 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਸੰਕਮਿਤਾਂ ਦੀ ਕੁੱਲ ਗਿਣਤੀ 3 ਕਰੋੜ 73 ਲੱਖ 80 ਹਜ਼ਾਰ ਹੋ ਗਈ ਹੈ। ਇਸ ਸਮੇਂ ਦੌਰਾਨ 385 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 4,86, 451 ਹੋ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ 1,51,740 ਮਰੀਜ਼ਾਂ ਦੇ ਠੀਕ ਹੋਣ ਨਾਲ ਇਸ ਮਹਾਂਮਾਰੀ (Coronavirus) ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 52 ਲੱਖ 34 ਹਜ਼ਾਰ 461 ਹੋ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਦਰ 4.33 ਪ੍ਰਤੀਸ਼ਤ ਹੋ ਗਈ ਹੈ ਅਤੇ ਰਿਕਵਰੀ ਦਰ 94.27 ਪ੍ਰਤੀਸ਼ਤ ਹੋ ਗਈ ਹੈ, ਜਦੋਂ ਕਿ ਮੌਤ ਦਰ ਮਾਮੂਲੀ ਘੱਟ ਕੇ 1.30 ਪ੍ਰਤੀਸ਼ਤ ’ਤੇ ਆ ਗਈ ਹੈ । ਦੂਜੇ ਪਾਸੇ 27 ਰਾਜਾਂ ਵਿੱਚ ਹੁਣ ਤੱਕ 8209 ਲੋਕ ਕੋਵਿਡ ਦੇ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਪਾਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ