ਪੰਜਾਬ

ਸਿਹਤ ਮੰਤਰੀ ਦੇ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਈ ਤੀਜੀ ਮੌਤ

The third death of Swine Flu in the Health Minister's district

ਤਿੰਨ ਹੋਰ ਨਵੇਂ ਕੇਸ ਆਏ ਸਾਹਮਣੇ, ਮਰੀਜ਼ਾਂ ਲਈ ਬਣਾਇਆ ਸੈਪਸ਼ਲ ਵਾਰਡ

ਪਟਿਆਲਾ | ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਜ਼ਿਲ੍ਹੇ ਅੰਦਰ ਸਵਾਈਨ ਫਲੂ ਨਾਲ ਇੱਕ ਹੋਰ ਜਣੇ ਦੀ ਮੌਤ ਹੋ ਗਈ। ਇਸ ਤਰ੍ਹਾਂ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਇੱਧਰ ਤਿੰਨ ਮਰੀਜ਼ ਹੋਰ ਸਵਾਈਨ ਫਲੂ ਨਾਲ ਪੀੜਤ ਹੋਣ ਦੀ ਖਬਰ ਹੈ। ਉਂਜ ਸਿਹਤ ਵਿਭਾਗ ਵੱਲੋਂ ਆਪਣੇ ਯਤਨਾਂ ਨੂੰ ਤੇਜ਼ ਕਰਨ ਦੀ ਗੱਲ ਕਹੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਸਮਾਣਾ ਹਲਕੇ ਦੇ ਪਿੰਡ ਬਾਹਮਣਾ ਪੱਤੀ ਦੇ 39 ਸਾਲ ਦੇ ਵਿਅਕਤੀ ਦੀ ਮੌਤ ਸਵਾਈਨ ਫਲੂ ਨਾਲ ਹੋਈ ਹੈ। ਉਸਨੂੰ ਬੀਤੀ ਰਾਤ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਵੱਲੋਂ ਪਰਿਵਾਰ ਦੇ ਨੇੜਲਿਆਂ ਨੂੰ ਇਤਿਹਾਤ ਵਜੋਂ ਗੋਲੀਆਂ ਦੇ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26 ਸ਼ੱਕੀ ਕੇਸ ਆਏ ਸਨ, ਜਿਸ ‘ਚੋਂ 19 ਕੇਸ ਪਾਜ਼ੀਟਿਵ ਪਾਏ ਗਏ ਹਨ। ਅੱਜ ਤਿੰਨ ਕੇਸ ਆਏ ਹਨ, ਜਿਸ ‘ਚੋਂ ਇੱਕ ਫਤਹਿਗੜ੍ਹ ਸਾਹਿਬ ਤੇ ਦੋ ਪਟਿਆਲਾ ਦੇ ਹਨ। ਦੋ ਮਰੀਜ਼ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਏ ਗਏ ਹਨ ਜਦਕਿ ਇਕ ਨੂੰ ਕੋਲੰਬੀਆ ਏਸ਼ੀਆ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਟਿਆਲਾ ਜ਼ਿਲ੍ਹੇ ‘ਚ ਇਸ ਤੋਂ ਪਹਿਲਾਂ ਰਾਜਪੁਰਾ ਹਲਕੇ ਦੀ ਇੱਕ ਔਰਤ ਸਵਾਈਨ ਫਲੂ ਨਾਲ ਮੌਤ ਦਾ ਸ਼ਿਕਾਰ ਹੋ ਚੁੱਕੀ ਹੈ। ਉਸਦੀ ਮੌਤ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਹੋਈ ਸੀ। ਇਸੇ ਤਰ੍ਹਾਂ ਸ਼ੁਤਰਾਣਾ ਹਲਕੇ ਦੀ ਔਰਤ ਦੀ ਮੌਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਹੋਈ ਸੀ। ਸਿਹਤ ਵਿਭਾਗ ਵੱਲੋਂ ਰਜਿੰਦਰਾ ਹਸਪਤਾਲ ਵਿਖੇ ਸਵਾਈਲ ਫਲੂ ਦੇ ਮਰੀਜ਼ਾਂ ਲਈ ਸਪੈਸ਼ਲ ਵਾਰਡ ਬਣਾਇਆ ਗਿਆ ਹੈ। ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਇਸ ਵੇਲੇ 4 ਮਰੀਜ਼ ਆਈਸੋਲੇਸ਼ਨ ਵਾਰਡ ‘ਚ ਦਾਖਲ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top