ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਕਥਿਤ ਦੋਸ਼ੀ ਗ੍ਰਿਫਤਾਰ

0
Three, Accused, Robbery, Arrested

ਰਾਏਕੋਟ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ

ਥਾਣਾ ਹਠੂਰ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਇੱਕ ਡੀਐੱਸਪੀ ਦਫਤਰ ਰਾਏਕੋਟ ਵਿਖੇ ਕੀਤੀ ਗਈ ਇੱਕ ਪ੍ਰੈਸ ਕਾਨਫੰਰਸ ਦੌਰਾਨ ਡੀਐੱਸਪੀ ਗੁਰਮੀਤ ਸਿੰਘ ਤੇ ਥਾਣਾ ਹਠੂਰ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਮਨੋਹਰ ਲਾਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਡੱਲਾ ਨਹਿਰ ਪੁਲ ‘ਤੇ ਲਗਾਏ ਗਏ

ਇੱਕ ਨਾਕੇ ਦੌਰਾਨ ਹਰਪਾਲ ਸਿੰਘ ਉਰਫ ਭਾਲੂ, ਗੁਰਸੇਵਕ ਸਿੰਘ ਉਰਫ ਕਾਜੂ ਤੇ ਏਕਪ੍ਰੀਤ ਸਿੰਘ ਨੂੰ ਰੋਕਿਆ ਤਾਂ ਉਨ੍ਹਾਂ ਪਾਸੋਂ  ਇੱਕ ਪਲੈਟੀਨਾ ਮੋਟਰਸਾਈਕਲ ਬਰਾਮਦ ਹੋਇਆ ਜੋ ਕਿ ਉਕਤ ਵਿਅਕਤੀਆਂ ਨੇ ਹਰਜੀਤ ਸਿੰਘ ਵਾਸੀ ਗੁਰਮੇਲ ਸਿੰਘ ਵਾਸੀ ਪਿੰਡ ਚਕਰ ਨੂੰ ਜਖ਼ਮੀ ਕਰਕੇ ਬੀਤੀ 15 ਅਗਸਤ ਨੂੰ ਖੋਹਿਆ ਸੀ।  ਇਸ ਸਬੰਧੀ ਥਾਣਾ ਹਠੂਰ ਵਿਖੇ ਮੁਕੱਦਮਾ ਨੰਬਰ 134 ਦਰਜ ਕੀਤਾ ਗਿਆ ਸੀ। ਡੀਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਾਬੂ ਕੀਤੇ ਗਏ ਨੌਜਵਾਨਾਂ ‘ਚੋਂ ਇੱਕ ਨੇ ਆਪਣੇ ਆਪ ਨੂੰ ਨਾਬਾਲਿਗ ਦੱਸਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।