25 ਬੋਤਲਾਂ ਸ਼ਰਾਬ ਸਣੇ ਤਿੰਨ ਵਿਅਕਤੀ ਕਾਬੂ

Three arrested with 25 bottles of liquor

25 ਬੋਤਲਾਂ ਸ਼ਰਾਬ ਸਣੇ ਤਿੰਨ ਵਿਅਕਤੀ ਕਾਬੂ

(ਕਿ੍ਰਸ਼ਨ ਭੋਲਾ)
ਬਰੇਟਾ l ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 25 ਬੋਤਲਾਂ ਸ਼ਰਾਬ ਬਰਮਾਦ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਗਸ਼ਤ ਦੌਰਾਨ ਜਲਵੇੜੇ ਵਾਲੇ ਰੇਲਵੇ ਫਾਟਕ ਦੇ ਨਜ਼ਦੀਕ ਮਨਪ੍ਰੀਤ ਸਿੰਘ ਵਾਸੀ ਚੰਦੂਆਂ (ਹਰਿਆਣਾ) , ਜਸਪਾਲ ਸਿੰਘ ਅਤੇ ਸੁਖਰਾਜ ਸਿੰਘ ਵਾਸੀ ਬਲਿਆਲਾ (ਹਰਿਆਣਾ) ਨੂੰ ਵਹੀਕਲਾਂ ਸਮੇਤ ਕਾਬੂ ਕਰਕੇ ਉਨ੍ਹਾਂ ਤੋਂ 25 ਬੋਤਲਾਂ ਸ਼ਰਾਬ ਬਰਾਮਦ ਕੀਤੀ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ