ਹਥਿਆਰਾਂ ਸਮੇਤ ਤਿੰਨ ਵਿਅਕਤੀ ਕਾਬੂ

0
146

ਹਥਿਆਰਾਂ ਸਮੇਤ ਤਿੰਨ ਵਿਅਕਤੀ ਕਾਬੂ

ਬਠਿੰਡਾ, (ਸੱਚ ਕਹੂੰ ਨਿਊਜ਼) ਬਠਿੰਡਾ ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਐਸਐਸਪੀ ਬਠਿੰਡਾ ਅਜੈ ਮਲੂਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਸਪੈਸ਼ਲ ਸਟਾਫ਼ ਬਠਿੰਡਾ ਸਮੇਤ ਪੁਲਿਸ ਪਾਰਟੀ ਬਠਿੰਡਾ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਤਿੰਨ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ

ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੱਕੀ ਖੋਖਰ ਉਰਫ ਡੈਨਿਸ, ਪੁਨੀਤ ਵਰਮਾ ਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਢੱਲਾ ਲੜਾਈ ਝਗੜਾ ਅਤੇ ਹੋਰ ਜ਼ੁਰਮ ਕਰਨ ਦੇ ਆਦੀ ਹਨ ਅਤੇ ਨਜਾਇਜ਼ ਅਸਲਾ ਲੈ ਕੇ ਰੇਲਵੇ ਪਟੜੀ ਨੇੜੇ ਥਰਮਲ ਪਲਾਟ ਘੁੰਮ ਰਹੇ ਹਨ। ਪੁਲਿਸ ਨੇ ਮੁਖਬਰੀ ਦੇ ਆਧਾਰ ’ਤੇ ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਮੁੱਕਦਮਾ ਨੰਬਰ 68 , ਅਧੀਨ ਧਾਰਾ 25/54/59 ਅਸਲਾ ਐਕਟ ਤਹਿਤ ਥਾਣਾ ਥਰਮਲ ’ਚ ਦਰਜ਼ ਕੀਤਾ

ਉਕਤ ਤਿੰਨਾਂ ਨੂੰ ਨਹਿਰ ਦੀ ਪਟੜੀ ਨੇੜਿਓਂ ਲੇਕ ਵਿਊ ਰੈਸਟ ਹਾਊਸ ਬਠਿੰਡਾ ਕੋਲੋਂ ਕਾਬੂ ਕਰਕੇ 1 ਪਿਸਤੋਲ 32 ਬੋਰ ਤੇ 7 ਰੋਂਦ ਜਿੰਦਾ 32 ਬੋਰ, 1 ਪਿਸਤੋਲ 12 ਬੋਰ ਸਮੇਤ 1 ਰੋਂਦ 12 ਬੋਰ ਜਿੰਦਾ ਬਰਾਮਦ ਕਰਵਾਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿੰਨਾਂ ਤੋਂ ਡੂੰਘਾਈ ਨਾਲ ਪੁੱਛ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ