ਸਰੋਵਰ ’ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ

sarver

ਸਰੋਵਰ ’ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ

(ਰਜਨੀਸ਼ ਰਵੀ) ਜਲਾਲਾਬਾਦ। ਨਾਲ ਲੱਗਦੇ ਪਿੰਡ ਸ਼ੇਰ ਮੁਹੰਮਦ ਦੇ ਸ੍ਰੀ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਅੱਜ ਤਿੰਨ ਬੱਚਿਆਂ ਦੇ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬੇ ਤਿੰਨ ਬੱਚੇ ਜਿਨ੍ਹਾਂ ਦੀ ਉਮਰ 10 ਤੋਂ 12 ਸਾਲ ਦੱਸੀ ਜਾਦੀ ਹੈ। ਇਹਨਾਂ ਵਿੱਚ ਇੱਕ ਲੜਕਾ ਅਤੇ 2 ਲੜਕੀਆਂ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਲ ਵਾਲੇ ਬੱਚਿਆਂ ਦੇ ਰੌਲਾ ਪਾਉਣ ’ਤੇ ਗੁਰਦੁਆਰੇ ਦੇ ਸੇਵਾਦਾਰਾਂ ਅਤੇ ਸੰਗਤ ਵੱਲੋਂ ਬੱਚਿਆਂ ਨੂੰ ਸਰੋਵਰ ਵਿੱਚੋਂ ਕੱਢ ਕੇ ਜਲਾਲਾਬਾਦ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਉਹਨਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਤਿੰਨੋਂ ਬੱਚੇ ਆਪਸ ’ਚ ਰਿਸ਼ਤੇਦਾਰ ਸਨ ਜੋ ਲੜਕੇ ਦੀਆਂ ਭੂਆ ਦੀਆਂ ਬੇਟੀਆ ਸਨ ਜੋ ਆਪਣੇ ਨਾਨਕੇ ਮਿਲਣ ਆਈਆਂ ਦੱਸੀਆਂ ਜਾਂਦੀਆਂ ਹਨ । ਤਿੰਨ ਬੱਚਿਆਂ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ