ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ

0
Three, Members, Family, Brutally, Murdered

ਮਰਨ ਵਾਲਿਆਂ ‘ਚ ਪਤੀ ਪਤਨੀ ਤੇ ਬੇਟੀ

ਨਵੀਂ ਦਿੱਲੀ, ਏਜੰਸੀ। ਰਾਜਧਾਨੀ ਦੇ ਵਸੰਤਕੁੰਜ ‘ਚ ਇੱਕ ਹੀ ਪਰਿਵਾਰ ਦੇ ਤਿੰਨ ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਹੈ। ਪੁਲਿਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਸਵੇਰੇ ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਮਿਲੀ। ਹਮਲਾਵਰਾਂ ਨੇ ਪਤੀ ਪਤਨੀ ਅਤੇ ਉਹਨਾਂ ਦੀ ਬੇਟੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਜਦੋਂ ਕਿ ਬੇਟੇ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਹ ਘਟਨਾ ਵਸੰਤ ਕੁੰਜ ਦੇ ਕਿਸ਼ਨਗੜ੍ਹ ਇਲਾਕੇ ਦੀ ਹੈ। ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਕਿ ਇਸ ਹੱਤਿਆ ਦਾ ਮਕਸਦ ਕੀ ਹੈ। (Murdered)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।