ਕੈਨੇਡੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

0
129
Bus, Truck, Accident

29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।

ਕੈਨੇਡੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਜਲੰਧਰ, ਸੱਚ ਕਹੂੰ ਨਿਊਜ਼। ਕੈਨੇਡਾ ‘ਚ ਪੜ੍ਹਾਈ ਕਰਨ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ ਤੇ। ਇਹ ਦੋਵੇਂ ਵਿਦਿਆਰਥੀ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਮਾਰੀ ਗਈ ਲੜਕੀ ਦਾ ਨਾਂਅ ਹਰਪ੍ਰੀਤ ਕੌਰ ਦੱਸਿਆ ਜਾ ਰਿਹਾ ਹੈ। (Canada)

ਜਾਣਕਾਰੀ ਅਨੁਸਾਰ ਇਹ ਹਾਦਸਾ 29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਤਿੰਨਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਕੈਨੇਡਾ ਦੀ ਸਰਕਾਰ ਨੇ ਭਾਰਤ ਭੇਜ ਦਿੱਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।