ਟੋਲ ਫਰੀ ਨੰਬਰ ਸਥਾਪਿਤ

ਸੱਚ ਕਹੂੰ ਨਿਊਜ਼ ਸ੍ਰੀ ਮੁਕਤਸਰ ਸਾਹਿਬ,
4 ਫਰਵਰੀ 2017 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਸਥਾਪਿਤ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ ਵਿੱਚ ਟੋਲ ਫਰੀ ਨੰਬਰ ਸਥਾਪਿਤ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ 1800 180 2611 ਟੋਲ ਫ੍ਰੀ ਨੰਬਰ ‘ਤੇ ਵਿਧਾਨ ਸਭਾ ਚੋਣਾਂ ਸਬੰਧੀ ਕੋਈ ਵੀ ਨਾਗਰਿਕ ਆਪਣੀ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਸੈਲ 24 ਘੰਟੇ ਖੁੱਲ੍ਹਾ ਰਹੇਗਾ। ਇੱਥੇ ਕੇਵਲ ਚੋਣਾਂ ਸਬੰਧੀ ਹੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।