ਪੰਜਾਬ

ਆਰਥਿਕ ਤੰਗੀ ਕਾਰਨ ਦੋ ਕਿਸਾਨਾਂ ਵੱਲੋਂ ਖੁਦਕੁਸ਼ੀ

ਸਮਾਣਾ, (ਸੁਨੀਲ ਚਾਵਲਾ) ਸਮਾਣਾ ਨਜ਼ਦੀਕੀ ਪਿੰਡ ਕੋਟਲਾ ਨਸਰੂ ਤੇ ਗਾਜੇਵਾਸ ਦੇ ਦੋ ਕਿਸਾਨਾਂ ਵੱਲੋਂ ਆਰਥਿਕ ਤੌਰ ‘ਤੇ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਕੋਟਲਾ ਨਸਰੂ ਦੇ ਕਿਸਾਨ ਮਨਜੀਤ ਸਿੰਘ (30) ਪੁੱਤਰ ਭਜਨ ਸਿੰਘ ਵਾਸੀ ਦੀ kisan2ਪਤਨੀ ਸਿਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ ਕਰੀਬ 7-8 ਲੱਖ ਰੁਪਏ ਦਾ ਕਰਜ਼ਾ ਹੈ ਤੇ ਉਨ੍ਹਾਂ ਕੋਲ ਸਿਰਫ 1 ਏਕੜ ਜ਼ਮੀਨ ਹੈ। ਜਿਸ ਕਾਰਨ ਮਨਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੇ ਚਲਦਿਆਂ ਬੀਤੀ ਰਾਤ ਮਨਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਮਨਜੀਤ ਸਿੰਘ ਨੂੰ ਸਮਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਿੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ ਮਨਜੀਤ ਸਿੰਘ ਆਪਣੇ ਪਿੱਛੇ ਪਤਨੀ, 1 ਲੜਕਾ ਤੇ 1 ਲੜਕੀ ਛੱਡ ਗਿਆ ਹੈ
ਇਸੇ ਤਰਾਂ ਪਿੰਡ ਗਾਜੇਵਾਸ ਦੇ ਕਿਸਾਨ ਜਗਸੀਰ ਸਿੰਘ ਨੇ ਵੀ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਦੀ ਲਾਸ਼ ਖਨੌਰੀ ਤੋਂ ਬਰਾਮਦ ਕਰ ਲਈ ਗਈ ਹੈ ਜਾਣਕਾਰੀ ਦਿੰਦਿਆਂ ਮ੍ਰਿਤਕ ਜਗਸੀਰ ਸਿੰਘ (28) ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਘਰ ਦੇ ਆਰਥਿਕ ਹਾਲਾਤਾਂ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਉਹ ਬੀਤੀ 15 ਜੂਨ ਨੂੰ ਉਹ ਘਰੋਂ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਸੋਮਵਾਰ ਨੂੰ ਉਸਦੀ ਲਾਸ਼ ਖਨੌਰੀ ਨਜ਼ਦੀਕ ਭਾਖੜਾ ਨkisan1ਹਿਰ ‘ਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ 3 ਸਾਲ ਦੇ ਤੇ ਇੱਕ 8 ਮਹੀਨਿਆਂ ਦਾ ਲੜਕਾ ਛੱਡ ਗਿਆ ਹੈ ਪੁਲਿਸ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।

ਪ੍ਰਸਿੱਧ ਖਬਰਾਂ

To Top