ਪਟਿਆਲਾ ਦੇ ਜੇਲ੍ਹ ਸੁਪਰਡੈਂਟ ਦਾ ਤਬਾਦਲਾ

patila jail

ਜੇਲ੍ਹ ਮੰਤਰੀ ਦੇ ਦੌਰੇ ਤੋਂ ਇੱਕ ਦਿਨ ਬਾਅਦ ਕੀਤਾ ਗਿਆ ਤਬਾਦਲਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਜੇਲ੍ਹ ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਸੁੱਚਾ ਸਿੰਘ ਨੂੰ ਜੇਲ੍ਹ ਸੁਪਰਡੈਂਟ ਲਗਾਇਆ ਗਿਆ ਹੈ । ਇਧਰ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਦਾ ਕੀਤਾ ਗਿਆ ਤਬਾਦਲਾ ਚਰਚਾ ਦਾ ਵਿਸ਼ਾ ਵੀ ਬਣ ਗਿਆ ਕਿਉਂਕਿ ਪਿਛਲੇ ਦਿਨੀਂ ਹੀ ਨਵੇਂ ਜੇਲ੍ਹ ਮੰਤਰੀ ਵੱਲੋਂ ਅਚਨਚੇਤੀ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ ਸੀ

patial

ਕੇਂਦਰੀ ਜੇਲ੍ਹ ਪਟਿਆਲਾ ’ਚ ਹੀ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵੀ ਨਸ਼ੇ ਦੇ ਕੇਸ ਵਿੱਚ ਬੰਦ ਹਨ ਚਰਚਾ ਹੈ ਕਿ ਜੇਲ੍ਹ ਮੰਤਰੀ ਨੂੰ ਬਿਕਰਮਜੀਤ ਮਜੀਠੀਆ ਦੇ ਵੀਆਈਪੀ ਟ੍ਰੀਟਮੈਂਟ ਸੰਬੰਧੀ ਕਨਸੋਅ ਮਿਲਣ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕੀਤਾ ਗਿਆ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ