ਸੰਸਦ ਭਵਨ ਹਮਲੇ ਦੀ ਬਰਸੀ ’ਤੇ ਸ਼ਹੀਦਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

Parliament House Attack Sachkahoon

ਸੰਸਦ ਭਵਨ ਹਮਲੇ ਦੀ ਬਰਸੀ ’ਤੇ ਸ਼ਹੀਦਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

ਅੱਜ ਤੋਂ 20 ਸਾਲ ਪਹਿਲਾਂ 13 ਦਸੰਬਰ 2001 ਨੂੰ ਹੋਇਆ ਸੀ ਅੱਤਵਾਦੀ ਹਮਲਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਸੰਸਦ ਭਵਨ ’ਤੇ ਹੋਏ ਅੱਤਵਾਦੀ ਹਮਲੇ ਦੀ 20ਵੀਂ ਬਰਸੀ ’ਤੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ’ਚ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਵੈਂਕੇਆ ਨਾਇਡੂ, ਲੋਕਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਅਤੇ ਨੇਤਾਵਾਂ ਨੇ ਸ਼ਰਧਾਂਜਲੀ ਅਤੇ ਫੁੱਲਮਾਲਾ ਭੇਟ ਕਰਨ ਦੇ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਰਾਜ ਸਭਾ ਦੇ ਡਿਪਟੀ ਸਪੀਕਰ ਡਾ. ਹਰੀਵੰਸ਼, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁੱਖਤਾਰ ਅੱਬਾਸ ਨਕਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਸਮੇਤ ਕਈ ਨੇਤਾਵਾਂ ਨੇ ਸੰਸਦ ’ਤੇ ਹਮਲੇ ’ਚ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨੇ ਭੇਟ ਕੀਤੀ ਸ਼ਰਧਾਂਜਲੀ

ਪੀ.ਐੱਮ ਮੋਦੀ ਨੇ ਟਵੀਟ ਕੀਤਾ, ਮੈਂ ਓਹਨਾਂ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ 2001 ਵਿੱਚ ਸੰਸਦ ’ਤੇ ਹਮਲੇ ਦੌਰਾਨ ਡਿਊਟੀ ਦੌਰਾਨਾਂ ਸ਼ਹੀਦ ਹੋਏ ਸਨ। ਦੇਸ਼ ਲਈ ਉਹਨਾਂ ਦੀ ਸੇਵਾ ਅਤੇ ਸਰਵਉਚ ਬਲੀਦਾਨ ਹਰ ਨਾਗਰਿਕ ਨੂੰ ਪ੍ਰੇਰਿਤ ਕਰਦਾ ਹੈ। ਸ਼ਾਹ ਨੇ ਕਿਹਾ, ਮੈਂ ਉਹਨਾਂ ਸਾਰੇ ਬਹਾਦਰ ਸੁਰੱਖਿਆ ਬਲਾਂ ਦੇ ਸਾਹਸ ਅਤੇ ਬਹਾਦਰੀ ਨੂੰ ਪ੍ਰਮਾਣ ਕਰਦਾ ਹਾਂ। ਜਿਨ੍ਹਾਂ ਨੇ ਭਾਰਤੀ ਲੋਕਤੰਤਰ ਦੇ ਮੰਦਰ ਸੰਸਦ ਭਵਨ ’ਤੇ ਕਾਇਰਾਨਾ ਅੱਤਵਾਦੀ ਹਮਲੇ ’ਚ ਦੇਸ਼ ਦੇ ਸਵੈਮਾਨ ਦੀ ਰੱਖਿਆ ਲਈ ਆਪਣੀ ਸਰਵਉੱਚ ਕੁਰਬਾਨੀ ਦਿੱਤੀ। ਸ਼ਹੀਦਾਂ ਨੂੰ ਸ਼ਧਾਂਜਲੀ ਦਿੰਦੇ ਹੋਏ ਸਿੰਘ ਨੇ ਕਿਹਾ, ਸਾਲ 2001 ’ਚ ਸੰਸਦ ਭਵਨ ’ਤੇ ਹੋਏ ਹਮਲੇ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮੇਰੀ ਸ਼ਰਧਾਂਜਲੀ ਰਾਸ਼ਟਰ ਓਹਨਾਂ ਦੀ ਦਲੇਰੀ ਅਤੇ ਫਰਜ਼ ਪ੍ਰਤੀ ਮਹਾਨ ਕੁਰਬਾਨੀ ਲਈ ਧੰਨਵਾਦੀ ਰਹੇਗਾ।

ਜਾਣੋ ਕਦੋਂ ਵਾਪਰੀ ਘਟਨਾ

ਜ਼ਿਕਰਯੋਗ ਹੈ ਕਿ ਅੱਜ ਤੋਂ 20 ਸਾਲ ਪਹਿਲਾਂ 13 ਦਸੰਬਰ 2001 ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੰਦਰ ਸੰਸਦ ਭਵਨ ’ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ ਅੱਤਵਾਦੀਆਂ ਦੀ ਅੰਨ੍ਹੇਵਾਹ ਗੋਲੀਬਾਰੀ ਦਾ ਸਾਹਮਣਾ ਕਰਦੇ ਹੋਏ ਦਿੱਲੀ ਪੁਲਿਸ ਦੇ ਪੰਜ ਜਵਾਨ, ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਇੱਕ ਮਹਿਲਾ ਕਾਂਸਟੇਬਲ ਅਤੇ ਸੰਸਦ ਦੇ ਦੋ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ