ਕੋਰੋਨਾ ਵੈਕਸੀਨ ਤਿਆਰ ਕਰਨ ਵਾਲੇ ਵਿਗਿਆਨੀਆਂ ’ਤੇ ਰੱਖੋ ਭਰੋਸਾ

ਕੋਰੋਨਾ ਵੈਕਸੀਨ ਤਿਆਰ ਕਰਨ ਵਾਲੇ ਵਿਗਿਆਨੀਆਂ ’ਤੇ ਰੱਖੋ ਭਰੋਸਾ

ਕੋਵਿਡ-19 ਵਾਇਰਸ ਦੇ ਨਵੇਂ ਰੂਪ ਨੇ ਆਪਣਾ ਰੰਗ ਵਖਾਉਣਾ ਸ਼ੁਰੂ ਕਰ ਦਿੱਤਾ ਹੈ, ਕੋਰੋਨਾ ਕਾਰਨ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਇਸੇ ਲਈ ਲਾਪਰਵਾਹੀ ਨਾ ਕਰਦੇ ਹੋਏ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਤੇ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ਦੁਨੀਆਂ ਭਰ ਦੀ ਨਜ਼ਰ ਭਾਰਤ ਦੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ ’ਤੇ ਹੈ ਮਾਹਿਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਟੀਕਾਕਰਨ ਬਿਹਤਰ ਮਨੁੱਖੀ ਪ੍ਰਤੀਰੋਧਤਾ ਨੂੰ ਵਧਾਉਣ ਤੇ ਬਿਮਾਰੀ ਫੈਲਣ ਤੋਂ ਰੋਕਣ ’ਚ ਸਮਰੱਥ ਹੈ ਵਿਸ਼ਵ ਭਰ ਦੇ ਵਿਗਿਆਨੀਆਂ ਨੇ ਕੋਵਿਡ-19 ਦੀ ਸੁਰੱਖਿਅਤ ਤੇ ਅਸਰਦਾਰ ਵੈਕਸੀਨ ਤਿਆਰ ਕਰਨ ਦੀ ਪ੍ਰਕਿਰਿਆ ’ਚ ਅਹਿਮ ਯੋਗਦਾਨ ਪਾਇਆ ਹੈ

ਆਮ ਲੋਕਾਂ ’ਚ ਇਸ ਨਵੀਂ ਕੋਵਿਡ ਵੈਕਸੀਨ ਨੂੰ ਲੈ ਕੇ ਡਰ ਤੇ ਸਹਿਮ ਦਾ ਮਾਹੌਲ ਹੈ, ਪਰ ਜੇ ਮਾਹਿਰਾਂ ਦੀ ਸੁਣੀਏ ਤਾਂ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਅਜ਼ਮਾਇਸ਼ਾਂ, ਸ਼ਰਤਾਂ ਤੇ ਕਸੌਟੀਆਂ ’ਤੇ ਖਰੀ ਉੁਤਰਨ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨ ਦਾ ਟੀਕਾ ਹੀ ਲਾਇਆ ਜਾ ਰਿਹਾ ਹੈ ਕੋਵਿਡ-19 ਦਾ ਟੀਕਾ ਪਹਿਲੇ ਪੜਾਅ ਅਧੀਨ ਸਿਹਤ ਕਾਮਿਆਂ ਨੂੰ ਲਾਇਆ ਗਿਆ ਸੀ ਦੂਸਰੇ ਪੜਾਅ ’ਚ ਫਰੰਟਲਾਈਨ ਵਰਕਰਾਂ ਨੇ ਕੋਰੋਨਾ ਦਾ ਟੀਕਾ ਲਵਾਇਆ ਅਤੇ ਹੁਣ 45 ਸਾਲ ਤੋਂ ਉੁਪਰ ਵਿਅਕਤੀਆਂ ਦਾ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਇਸ ਤੋਂ ਬਾਅਦ ਫਿਰ ਅੰਤ ਵਿੱਚ ਰਹਿੰਦੀ ਆਬਾਦੀ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਲਾਇਆ ਜਾਵੇਗਾ

ਲਾਭਪਾਤਰੀਆਂ ਨੂੰ ਟੀਕਾਕਰਨ ਸਬੰਧੀ ਮਨਜ਼ੂਰੀ ਦੇਣ ਲਈ ਕੋਈ ਵੀ ਫੋਟੋ ਅਧਾਰਿਤ ਸ਼ਨਾਖਤੀ ਕਾਰਡ ਜਿਵੇਂ ਅਧਾਰ ਕਾਰਡ, ਪੈਨ ਕਾਰਡ ਆਦਿ ਕਾਫੀ ਹੋਵੇਗਾ ਸਬ-ਸੈਂਟਰ ਪੱਧਰ ਤੱਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਡਿਸਪੈਂਸਰੀਆਂ, ਆਯੁਰਵੈਦਿਕ ਤੇ ਹੋਮਿਓਪੈਥਿਕ ਸਿਹਤ ਸੰਸਥਾਵਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਸ਼ਾਮਲ ਕਰਕੇ ਟੀਕਾਕਰਨ ਕੇਂਦਰਾਂ ਦੀ ਗਿਣਤੀ ’ਚ ਵਾਧਾ ਕੀਤਾ ਗਿਆ ਹੈ ਕੋ-ਵਿਨ ਸਿਸਟਮ ਆਪਣੇ ਡਿਜ਼ੀਟਲ ਪਲੇਟਫਾਰਮ ਰਾਹੀਂ ਟੀਕਾ ਲਵਾਉਣ ਦੇ ਇੱਛੁਕ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਕੇ ਟੀਕਾ ਲਾਉਣ ਵਾਲਿਆਂ ਨੂੰ ਪ੍ਰਮਾਣ-ਪੱਤਰ ਵੀ ਜਾਰੀ ਕਰ ਰਿਹਾ ਹੈ ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ’ਚ ਐਂਟੀਬਾਡੀ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਣ ਦੀ ਗੱਲ ਕਹੀ ਜਾ ਰਹੀ ਹੈ

ਪਰ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਝੂਠੀਆਂ ਅਫਵਾਹਾਂ ਤੇ ਕੂੜ ਪ੍ਰਚਾਰ ਕਾਰਨ ਕਈ ਲੋਕਾਂ ’ਚ ਬੇਚੈਨੀ ਨਜ਼ਰ ਆ ਰਹੀ ਹੈ ਇਸ ਲਈ ਲੋੜ ਹੈ ਇਨ੍ਹਾਂ ਗਲਤ ਧਾਰਨਾਵਾਂ ਤੋਂ ਸੁਚੇਤ ਹੋਣ ਦੀ ਸੁਣੀਆਂ-ਸੁਣਾਈਆਂ ਗੱਲਾਂ ਤੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ’ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਰਕਾਰੀ ਵੈਬਸਾਈਟ, ਵਿਸ਼ਵ ਸਿਹਤ ਸੰਗਠਨ ਦੀ ਵੈਬਸਾਈਟ ਜਾਂ ਸਿਹਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ ’ਤੇ ਹੀ ਸੰਪਰਕ ਕਰਕੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਇਹ ਵੀ ਦੇਖਣ ’ਚ ਆਇਆ ਹੈ ਕੇ ਜ਼ਿਆਦਾਤਰ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਵਾਉਣ ਤੋਂ ਬਾਅਦ ਥੋੜ੍ਹੀ ਘਬਰਾਹਟ, ਬੁਖਾਰ, ਟੀਕੇ ਵਾਲੀ ਜਗ੍ਹਾ ’ਤੇ ਦਰਦ ਜਾਂ ਸੁਸਤੀ ਵਰਗੇ ਉਲਟ ਪ੍ਰਭਾਵ ਨਜ਼ਰ ਆਏ ਹਨ ਜਿਸ ਨੂੰ ਸੁਭਾਵਿਕ ਹੀ ਮੰਨਿਆ ਜਾ ਰਿਹਾ ਹੈ

ਆਮ ਤੌਰ ’ਤੇ ਇੱਕ ਵੈਕਸੀਨ ਨੂੰ ਬਣਾਉਣ ’ਚ ਕਈ ਸਾਲ ਲੱਗ ਜਾਂਦੇ ਹਨ ਪਰ ਭਾਰਤ ’ਚ ਐਨੇ ਘੱਟ ਸਮੇਂ ’ਚ ਇੱਕ ਨਹੀਂ ਸਗੋਂ ਦੋ ਵੈਕਸੀਨ (ਕੋਵੀਸ਼ੀਲਡ ਅਤੇ ਕੋਵੈਕਸੀਨ) ਵਿਕਸਿਤ ਕੀਤੀਆਂ ਹਨ ਤੇ ਹੋਰ ਕੋਰੋਨਾ ਵੈਕਸੀਨ ਵਿਕਸਿਤ ਹੋਣ ਦੀ ਵੀ ਉਮੀਦ ਜਤਾਈ ਜਾ ਰਹੀ ਹੈ ਹੋਰ ਤਾਂ ਹੋਰ ਭਾਰਤ ਵਿੱਚ ਤਿਆਰ ਕੀਤੀਆਂ ਵੈਕਸੀਨ ਦੁਨੀਆਂ ਦੇ ਕਈ ਦੇਸ਼ਾਂ ਨੂੰ ਸਪਲਾਈ ਵੀ ਕੀਤੀਆਂ ਜਾ ਰਹੀਆਂ ਹਨ ਜੋ ਦੁਨੀਆਂ ਭਰ ’ਚ ਬੜੇ ਮਾਣ ਦੀ ਗੱਲ ਹੈ ਸਾਨੂੰ ਆਪਣੇ ਦੇਸ਼ ਦੇ ਵਿਗਿਆਨੀਆਂ ਤੇ ਮਾਹਿਰਾਂ ’ਤੇ ਭਰੋਸਾ ਕਰਨਾ ਚਾਹੀਦਾ ਹੈ ਤੇ ਬਿਨਾਂ ਕਿਸੇ ਡਰ ਤੋਂ ਕੋਰੋਨਾ ’ਤੇ ਜਿੱਤ ਦਾ ਟੀਕਾ ਲਵਾਉਣਾ ਚਾਹੀਦਾ ਹੈ
ਬੀ.ਈ.ਈ., ਸਿਹਤ ਵਿਭਾਗ, ਫਰੀਦਕੋਟ
ਮੋ. 98146-56257
ਡਾ. ਪ੍ਰਭਦੀਪ ਸਿੰਘ ਚਾਵਲਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.