ਪੰਜਾਬ

ਡੇਢ ਕਿੱਲੋ ਅਫ਼ੀਮ ਤੇ ਹੈਰੋਇਨ ਸਮੇਤ ਦੋ ਕਾਬੂ

Two-and-a-half-and-two heroin including heroin

ਫਿਰੋਜ਼ਪੁਰ। ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਤੇ ਐੱਸਟੀਐੱਫ ਯੂਨਿਟ ਵੱਲੋਂ ਡੇਢ ਕਿੱਲੋ ਅਫ਼ੀਮ ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ਼ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਪਿੰਡ ਬੂਟੇ ਵਾਲਾ ਕੋਲ ਸ਼ੱਕ ਦੇ ਅਧਾਰ ‘ਤੇ ਇੱਕ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ‘ਚੋਂ ਡੇਢ ਕਿੱਲੋ ਅਫੀਮ ਬਰਾਮਦ ਹੋਈ ਉਨ੍ਹਾਂ ਦੱਸਿਆ ਕਿ ਅਫੀਮ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਦਿਨੇਸ਼ ਚੰਦਰਾ ਪੁੱਤਰ ਖੇਮ ਰਾਜ ਵਾਸੀ ਉਛੜੀ ਜ਼ਿਲ੍ਹਾ ਚਿਤੋੜਗੜ੍ਹ (ਰਾਜਸਥਾਨ) ਵਜੋਂ ਹੋਈ ਹੈ ਇਸ ਤੋਂ ਇਲਾਵਾ ਐੱਸਟੀਐੱਫ ਯੂਨਿਟ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਵੀ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਸਬੰਧੀ ਐੱਸਟੀਐੱਫ ਯੂਨਿਟ ਦੇ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਕੋਲ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਕਾਬੂ ਕੀਤੇ ਵਿਅਕਤੀ ਦੀ ਪਛਾਣ ਦਵਿੰਦਰ ਸਿੰਘ ਉਰਫ ਲਾਲਾ ਪੁੱਤਰ ਜੀਤ ਸਿੰਘ ਵਾਸੀ ਝਾੜੀ ਵਾਲਾ, ਫ਼ਰੀਦਕੋਟ ਵਜੋਂ ਹੋਈ ਹੈ। ਦੋਵਾਂ ਵਿਅਕਤੀਆਂ ਖਿਲਾਫ ਥਾਣਾ ਕੁੱਲਗੜ੍ਹੀ ‘ਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top