400 ਗ੍ਰਾਮ ਅਫ਼ੀਮ ਸਮੇਤ ਦੋ ਬੁਲਟ ਮੋਟਰਸਾਈਕਲ ਸਵਾਰ ਕਾਬੂ

0
156
Arrested Sachkahoon

400 ਗ੍ਰਾਮ ਅਫ਼ੀਮ ਸਮੇਤ ਦੋ ਬੁਲਟ ਮੋਟਰਸਾਈਕਲ ਸਵਾਰ ਕਾਬੂ

(ਮਨਜੀਤ ਨਰੂਆਣਾ) ਸੰਗਤ ਮੰਡੀ। ਸੀ.ਆਈ ਸਟਾਫ਼-2 ਦੀ ਪੁਲਿਸ ਵੱਲੋਂ ਬਠਿੰਡਾ-ਡੱਬਵਾਲੀ ਰਾਸਟਰੀ ਮਾਰਗ ਤੇ ਪੈਂਦੇ ਪਿੰਡ ਗੁਰਥੜ੍ਹੀ ਵਿਖੇ ਦੋ ਬੁਲਟ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 400 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਸੀ.ਆਈ. ਸਟਾਫ਼ ਦੋ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ ’ਚ ਗਸਤ ਕੀਤੀ ਜਾ ਰਹੀ ਸੀ, ਗਸਤ ਦੌਰਾਨ ਪੁਲਿਸ ਪਾਰਟੀ ਜਦ ਉਕਤ ਪਿੰਡ ਤੋਂ ਅੱਧਾ ਕਿੱਲੋਮੀਟਰ ਪਿੱਛੇ ਪਹੰੁਚੀ ਤਾਂ ਦੋ ਬੁਲਟ ਮੋਟਰਸਾਈਕਲ ਸਵਾਰ ਸ਼ੱਕੀ ਹਲਾਤਾਂ ’ਚ ਆ ਰਹੇ ਸਨ ਪੁਲਿਸ ਪਾਰਟੀ ਨੇ ਜਦ ਉਕਤ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 400 ਗ੍ਰਾਂਮ ਅਫੀਮ ਬਰਾਮਦ ਹੋਈ।

ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਕਰਨਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਨੂੰਮਾਨਗੜ੍ਹ ਅਤੇ ਬਿਕਰਮ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਅੱਕਾਵਾਲੀ ਦੇ ਤੌਰ ’ਤੇ ਕੀਤੀ ਗਈ। ਪੁਲਿਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਥਾਣਾ ਸੰਗਤ ’ਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦਾ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਅਫ਼ੀਮ ਕਿੱਥੇ ਤੇ ਕਿਸ ਨੂੰ ਦੇਣ ਜਾ ਰਹੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ