ਪੰਜਾਬ

ਪੰਜਾਬ ‘ਚ 2 ਜਿਮਨੀ ਚੋਣਾਂ ਤਿਆਰ

Two gymnasium polls in Punjab ready

ਭੁਲੱਥ ਅਤੇ ਦਾਖ਼ਾ ਸੀਟ ਹੋਣ ਜਾ ਰਹੀ ਐ ਖ਼ਾਲੀ

ਚੰਡੀਗੜ੍ਹ| ਪੰਜਾਬ ‘ਚ 2 ਜਿਮਨੀ ਚੋਣਾਂ ਇੱਕ ਵਾਰ ਫਿਰ ਤੋਂ ਤਿਆਰ ਹਨ। ਪੰਜਾਬ ‘ਚ ਜਲਦ ਹੀ ਲੁਧਿਆਣਾ ਦੀ ਦਾਖ਼ਾ ਤੇ ਕਪੂਰਥਲਾ ਜ਼ਿਲ੍ਹੇ ਦੀ ਭੁਲੱਥ ਸੀਟ ਖ਼ਾਲੀ ਹੋ ਸਕਦੀ ਹੈ, ਕਿਉਂਕਿ ਇਨ੍ਹਾਂ ਦੋਵੇ ਸੀਟਾਂ ਦੇ ਵਿਧਾਇਕਾਂ ਨੇ ਆਪਣੀ ਪਾਰਟੀ ਤੋਂ ਅਸਤੀਫ਼ਾ ਦਿੰਦੇ ਹੋਏ ਆਪਣਾ ਵੱਖਰਾ ਫਰੰਟ ਤੇ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਦਾਖ਼ਾ ਤੋਂ ਵਿਧਾਇਕ ਐੱਚ. ਐੱਸ. ਫੁਲਕਾ ਤਾਂ ਵਿਧਾਨ ਸਭਾ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ ਪਰ ਦੋਵੇਂ ਵਾਰ ਆਪਣੇ ਅਸਤੀਫ਼ੇ ਦੀ ਸ਼ਬਦਾਵਲੀ ਨੂੰ ਇਸ ਤਰੀਕੇ ਨਾਲ ਲਿਖਿਆ ਗਿਆ ਸੀ, ਜਿਸਨੂੰ ਮਨਜ਼ੂਰ ਨਹੀਂ ਕੀਤਾ ਜਾ ਸਕਦਾ ਸੀ। ਹੁਣ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਲਕਾ ਦੀ ਮੈਂਬਰਸ਼ਿਪ ਖ਼ਾਰਜ ਹੋਣੀ ਵੀ ਤੈਅ ਹੋ ਗਈ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸਭ ਤੋਂ ਅੱਗੇ ਚੱਲ ਰਹੇ ਬਾਗੀ ਸੁਖਪਾਲ ਖਹਿਰਾ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਨੂੰ ਵੀ ਖਾਰਜ ਕਰਨ ਲਈ ਖੁਦ ਆਮ ਆਦਮੀ ਪਾਰਟੀ ਵਿਧਾਨ ਸਭਾ ਤੱਕ ਪਹੁੰਚ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਇਹ ਮਨ ਬਣਾ ਲਿਆ ਹੈ ਕਿ ਖਹਿਰਾ ਨੂੰ ਹੁਣ ਹੋਰ ਜ਼ਿਆਦਾ ਰਾਹਤ ਨਾ ਦਿੰਦੇ ਹੋਏ ਉਸ ਦਾ ਅਸਤੀਫਾ ਤੁਰੰਤ ਪ੍ਰਵਾਨ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਸਕੱਤਰੇਤ ਨੂੰ ਭੇਜ ਦਿੱਤੀ ਜਾਏਗੀ ਤਾਂ ਕਿ ਦਲ ਬਦਲ ਕਾਨੂੰਨ ਤਹਿਤ ਸੁਖਪਾਲ ਖਹਿਰਾ ਦੀ ਵਿਧਾਇਕ ਦੇ ਤੌਰ ‘ਤੇ ਮੈਂਬਰਸ਼ਿਪ ਖ਼ਾਰਜ ਕੀਤੀ ਜਾ ਸਕੇ।
ਆਮ ਆਦਮੀ ਪਾਰਟੀ ਸੁਖਪਾਲ ਖਹਿਰਾ ਦੇ ਨਾਲ ਹੀ ਐੱਚ. ਐੱਸ. ਫੂਲਕਾ ਦਾ ਅਸਤੀਫ਼ਾ ਵੀ ਮਨਜ਼ੂਰ ਕਰਨ ਬਾਰੇ ਵਿਚਾਰ ਕਰ ਰਹੀ ਹੈ, ਕਿਉਂਕਿ ਫੁਲਕਾ ਨੇ ਵੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਜਿਸ ਕਾਰਨ ਪਾਰਟੀ ਹੁਣ ਫੂਲਕਾ ਤੋਂ ਵੀ ਦੂਰੀਆਂ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਦੋਵਾਂ ਵਿਧਾਇਕਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਵਿਧਾਨ ਸਭਾ ਸਕੱਤਰੇਤ ਵਿਖੇ ਭੇਜਦੇ ਹੋਏ ਇਨ੍ਹਾਂ ਦੋਵੇਂ ਵਿਧਾਇਕਾਂ ਦੀ ਮੈਂਬਰਸ਼ਿਪ ਖਾਰਜ ਕਰਨ ਸਬੰਧੀ ਅਰਜੀ ਪਾਈ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top