ਦੋ ਮੋਟਰਸਾਈਕਲਾਂ ਦੀ ਟੱਕਰ, ਪਿਤਾ ਦੀ ਮੌਤ ਤੇ ਪੁੱਤਰ ਜ਼ਖ਼ਮੀ

ਦੋ ਮੋਟਰਸਾਈਕਲਾਂ ਦੀ ਟੱਕਰ, ਪਿਤਾ ਦੀ ਮੌਤ ਤੇ ਪੁੱਤਰ ਜ਼ਖ਼ਮੀ

ਕੋਟਕਪੂਰਾ (ਅਜੈ ਮਨਚੰਦਾ) ਬਠਿੰਡਾ ਸੜਕ ’ਤੇ ਸਥਿੱਤ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿਤਾ ਦੀ ਮੌਤ ਅਤੇ ਪੁੱਤਰ ਜ਼ਖ਼ਮੀ ਹੋ ਗਿਆ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜ਼ੇਰੇ ਇਲਾਜ ਦਲੀਪ ਕੁਮਾਰ ਪੁੱਤਰ ਜਵਾਹਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਾਲਜ ਰੋਡ ਕੋਟਕਪੂਰਾ ਨੇ ਦੱਸਿਆ ਕਿ ਉਹ ਆਪਣੇ ਨਾਲ ਰੰਗ ਰੋਗਨ ਦਾ ਕੰਮ ਕਰਦਾ ਹੈ।

ਸਥਾਨਕ ਮੁਹੱਲਾ ਪੇ੍ਰਮ ਨਗਰ ਵਿਖੇ ਉਹ ਕੰਮ ਕਰਨ ਤੋਂ ਬਾਅਦ ਆਪਣੇ ਪਿਤਾ ਸਮੇਤ ਮੋਟਰਸਾਈਕਲ ‘ਤੇ ਵਾਪਸ ਘਰ ਪਰਤ ਰਿਹਾ ਸੀ ਤਾਂ ਕਾਲਜ ਨੇੜੇ ਬੌਬੀ ਸ਼ਰਮਾ ਵਾਸੀ ਸ਼ਾਹੀ ਨਗਰ ਕੋਟਕਪੂਰਾ ਨੇ ਲਾਪ੍ਰਵਾਹੀ ਨਾਲ ਤੇਜ਼ ਰਫ਼ਤਾਰ ਮੋਟਰਸਾਈਕਲ ਲਿਆ ਕੇ ਉਨ੍ਹਾਂ ਵਿੱਚ ਮਾਰਿਆ, ਜਿਸ ਕਾਰਨ ਸ਼ਿਕਾਇਤ ਕਰਤਾ ਅਤੇ ਉਸ ਦਾ ਪਿਤਾ ਜ਼ਖ਼ਮੀ ਹੋ ਗਏ।

ਰਾਹਗੀਰਾਂ ਨੇ ਐਂਬੂਲੈਂਸ ਦਾ ਪ੍ਰਬੰਧ ਕਰ ਕੇ ਜ਼ਖ਼ਮੀਆਂ ਨੂੰ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਮੰਨਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ। ਸ਼ਿਕਾਇਤਕਰਤਾ ਮੁਤਾਬਿਕ ਉਸ ਦੇ ਪਿਤਾ ਜਵਾਹਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਕਿਉਂਕਿ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਸ ਨੂੰ ਬਚਾਇਆ ਨਾ ਜਾ ਸਕਿਆ। ਤਫਤੀਸ਼ੀ ਅਫਸਰ ਏਐੱਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੇ ਬਿਆਨਾਂ ‘ਤੇ ਬੌਬੀ ਸ਼ਰਮਾ ਨੂੰ ਨਾਮਜ਼ਦ ਕਰ ਕੇ ਮਿ੍ਤਕ ਜਵਾਹਰ ਸਿੰਘ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here