Breaking News

ਅਨੰਤਨਾਗ ਮੁਕਾਬਲੇ ‘ਚ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ

Two, Terrorists, Stack, One Youth, Martyr, Anantnag, Encounter

ਅਨੰਤਨਾਗ ਮੁਕਾਬਲੇ ‘ਚ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਖੁਫਖੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼ (ਆਰਆਰ), ਕੇਂਦਰੀ ਰਿਜਰਵ ਪੁਲਿਸ (ਸੀਆਰਪੀਐਫ) ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਸਾਂਝੇ ਤੌਰ ‘ਤੇ ਅਨੰਤਨਾਗ ਜ਼ਿਲ੍ਹੇ ਦੇ ਵਾਗਹੋਮਾ ਬਿਜਬੇਹਰਾ ‘ਚ ਮੰਗਲਵਾਰ ਸਵੇਰੇ ਖੋਜੀ ਅਭਿਆਨ ਸ਼ੁਰੂ ਕੀਤਾ।

ਉਹਨਾ ਕਿਹਾ ਕਿ ਇਸ ਦੌਰਾਨ ਇੱਥੇ ਆਉਣ ਜਾਣ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਘਰ-ਘਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਸੁਰੱਖਿਆ ਬਲਾਂ ਦੇ ਦਲ ਜਦੋਂ ਪਿੰਡ ‘ਚ ਇੱਕ ਖਾਸ ਖੇਤਰ ਵੱਲ ਵਧ ਰਿਹਾ ਸੀ ਤਾਂ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਕਿਹਾ ਕਿ ਇਸ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਅਤੇ ਤਿੰਨ ਸੈਨਿਕ ਜ਼ਖਮੀ ਹੋ ਗਏ ਸਨ।  ਜ਼ਖਮੀ ਸੈਨਿਕਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਬਾਅਦ ‘ਚ ਇੱਕ ਸੈਨਿਕ ਸ਼ਹੀਦ ਹੋ ਗਿਆ ਫਿਲਹਾਲ ਮੁਕਾਬਲਾ ਜਾਰੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top