Breaking News

ਅਮਰੀਕੀ ਸੰਸਦ ਮੈਂਬਰ ਨਿੱਤਰੇ ਐਚ-4 ਵੀਜ਼ਾ ਧਾਰਕਾਂ ਦੇ ਪੱਖ ‘ਚ

US, Lawmakers, Favor, N-H-4, Visa, Holders

ਏਜੰਸੀ  ਵਾਸ਼ਿੰਗਟਨ, 

ਅਮਰੀਕੀ ਸੰਸਦ ਮੈਂਬਰਾਂ ਸਮੇਤ ਅਮਰੀਕੀ ਆਈ.ਟੀ ਉਦਯੋਗ ਦੇ ਪ੍ਰਤੀਨਿਧੀਆਂ ਨੇ ਐਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਨੂੰ ਖ਼ਤਮ ਕਰਨ ਦੀ ਟਰੰਪ ਪ੍ਰਸ਼ਾਸਨ ਦੀ ਤਜਵੀਜ਼ਤ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਫੇਸਬੁੱਕ, ਗੂਗਲ ਤੇ ਮਾਈਕ੍ਰੋਸਾਫਟ ਵਰਗੀਆਂ ਮੋਹਰੀ ਆਈ.ਟੀ ਕੰਪਨੀਆਂ ਵੱਲੋਂ ਸਿਲੀਕਾਨ ਵੈਲੀ ‘ਚ ਸਥਾਪਿਤ ਐਫ.ਡਬਲਯੂ.ਡੀ.ਡਾਟ.ਯੂ.ਐਸ ਨੇ ਕੱਲ੍ਹ ਇੱਕ ਰਿਪੋਰਟ ‘ਚ ਕਿਹਾ, ‘ਇਸ ਨਿਯਮ ਨੂੰ ਰੱਦ ਕਰਨਾ ਤੇ ਅਮਰੀਕੀ ਕਰਮਚਾਰੀ ਦਲ ਤੋਂ ਹਜ਼ਾਰਾਂ ਲੋਕਾਂ ਨੂੰ ਹਟਾਉਣਾ, ਉਨ੍ਹਾਂ ਦੇ ਪਰਿਵਾਰਾਂ ਲਈ ਨੁਕਸਾਨਦੇਹ ਹੋਵੇਗਾ ਤੇ ਇਸ ਨਾਲ ਸਾਡੀ ਅਰਥ-ਵਿਵਸਥਾ ਨੂੰ ਨੁਕਸਾਨ ਪਹੁੰਚੇਗਾ।

ਇਸ ਤੋਂ ਇਕ ਦਿੱਨ ਪਹਿਲਾਂ ਅਮਰੀਕੀ ਮੀਡੀਆ ਨੇ ਅਮਰੀਕੀ ਨਾਗਰਿਕ ਤੇ ਇਮੀਗ੍ਰੇਸ਼ਨ ਸੇਵਾਵਾਂ ਦਾ ਪੱਤਰ ਪ੍ਰਕਾਸ਼ਿਤ ਕੀਤਾ ਸੀ, ਜਿਸ ‘ਚ ਓਬਾਮਾ ਸ਼ਾਸਨ ਦੌਰਾਨ ਐਚ-4 ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਦੇਣ ਵਾਲੇ ਐਕਟ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਸੀ ਐਚ-4 ਵੀਜ਼ਾ ਧਾਰਕਾਂ ‘ਚ ਸਭ ਤੋਂ ਜ਼ਿਆਦਾ ਗਿਣਤੀ ਭਾਰਤੀਆਂ ਦੀ ਹੈ ਤੇ ਜਿਸ ‘ਚ ਜ਼ਿਆਦਾਤਰ ਔਰਤਾਂ ਹਨ ਐਚ-4 ਵੀਜ਼ਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ । ਜੋ ਐਚ-1 ਵੀਜ਼ਾ ਧਾਰਕਾਂ ਦੇ ਪਤੀ ਜਾਂ ਪਤਨੀ ਹਨ।  ਕੈਲੀਫੋਰਨੀਆ ਦੇ ਸੀਨੀਅਰ 15 ਸੰਸਦੀ ਮੈਂਬਰਾਂ ਦੇ ਇੱਕ ਸਮੂਹ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਐਚ-4 ਵੀਜ਼ੇ ਨਾਲ ਲਗਭਗ 100,000 ਵਿਅਕਤੀਆਂ ਨੂੰ ਕੰਮ ਸ਼ੁਰੂ ਕਰਨ ਦੀ ਮਨਜ਼ੂਰੀ ਮਿਲੀ ਹੈ ਤੇ ਇਹ ਅੱਗੇ ਉਨ੍ਹਾਂ ਦੇ ਭਾਈਚਾਰਿਆਂ ‘ਚ ਫੈਲ ਗਈ ਲੀਵਰ ਫੋਟੋਨਿਕਸ ਤੇ ਐਚ-4 ਵੀਜ਼ਾ ਧਾਰਕ ਡਾ. ਮਾਰੀਆ ਨਵਾਸ ਮੋਰੇਨੋ ਨੇ ਕਿਹਾ, ਲਗਭਗ 100,000 ਐਚ-4 ਵੀਜ਼ਾ ਧਾਰਕਾਂ ਦੀ ਕੰਮ ਕਰਨ ਦੀ ਮਨਜ਼ੂਰੀ ਨੂੰ ਖਤਮ ਕਰਨ ਨਾਲ ਸਾਡੇ ਦੇਸ਼ ਨੂੰ ਨੁਕਸਾਨ ਹੋਵੇਗਾ ਤੇ ਹਜ਼ਾਰਾਂ ਅਮਰੀਕੀ ਪਰਿਵਾਰਾਂ ‘ਤੇ ਨਕਾਰਾਤਮਕ ਪ੍ਰਭਾਵ ਪਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top