ਲੰਪੀ ਸਕਿੱਨ ਤੋਂ ਬਚਾਓ ਲਈ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ

8 fazilka 02

ਜ਼ਿਲ੍ਹੇ ਵਿੱਚ 1320 ਖੁਰਾਕਾਂ ਗੋਟ ਪੋਕਸ ਵੈਕਸੀਨ ਲਗਾਈ : ਰਾਜੀਵ ਛਾਬੜਾ

 ਕਿਹਾ, ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 1150 ਪਸ਼ੂ ਲੰਪੀ ਸਕਿੱਨ ਤੋਂ ਪ੍ਰਭਾਵਿਤ

(ਰਜਨੀਸ਼ ਰਵੀ) ਫਾਜਿਲ਼ਕਾ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਦੁਧਾਰੂ ਜਾਨਵਰਾਂ ਨੂੰ ਲੰਪੀ ਸਕਿੱਨ ਬਿਮਾਰੀ ਤੋਂ ਬਚਾਉਣ ਲਈ ਉਪਰਾਲੇ ਤੇਜ਼ ਹੋ ਗਏ ਹਨ ਵਿਭਾਗ ਵੱਲੋਂ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਐਡਵਾਇਜਰੀ ਅਨੁਸਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜੀਵ ਛਾਬੜਾ ਨੇ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਦੀ ਅਗਵਾਈ ਵਿੱਚ ਵਿਭਾਗ ਦੇ ਫੀਡਲ ਸਟਾਫ ਨੇ ਲੰਪੀ ਸਕਿੱਨ ਬਿਮਾਰੀ ਖਿਲਾਫ ਮੋਰਚਾ ਸੰਭਾਲ ਲਿਆ ਹੈ।

8 fazilka 02

ਡਿਪਟੀ ਡਾਇਰੈਕਟਰ ਸ੍ਰੀ ਰਾਜੀਵ ਛਾਬੜਾ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 1150 ਜਾਨਵਰ ਇਸ ਬਿਮਾਰੀ ਤੋਂ ਪ੍ਰਭਾਵਿਤ ਹੋਏ ਹਨ ਅਤੇ ਵਿਭਾਗੀ ਪ੍ਰੋਟੋਕਾਲ ਅਨੁਸਾਰ ਇੰਨ੍ਹਾਂ ਵਿੱਚੋਂ ਹੁਣ ਤੱਕ 1053 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ ਜਿੰਨ੍ਹਾਂ ਵਿੱਚੋਂ 910 ਜਾਨਵਰ ਠੀਕ ਹੋ ਚੁੱਕੇ ਹਨ। ਇਸ ਸਬੰਧੀ ਜ਼ਿਲ੍ਹੇ ਵਿੱਚ 11 ਰਵੀਦਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਦ ਕਿ ਸਾਰੇ ਵੈਟਰਨਰੀ ਅਫਸਰ ਅਤੇ ਵੈਟਰਨਰੀ ਇੰਸਪੈਕਟਰ ਆਪੋ ਆਪਣੇ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਜਾਗਰੂਕ ਵੀ ਕਰ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਜਾਨਵਰਾਂ ਲਈ ਵੈਕਸੀਨ ਵੀ ਭੇਜੀ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ 1320 ਖੁਰਾਕਾਂ ਗੋਟ ਪੋਕਸ ਵੈਕਸੀਨ ਲਗਾਈ ਗਈ ਹੈ ਜ਼ਿਲ੍ਹੇ ਵਿੱਚ ਵੈਕਸੀਨ ਲਗਾਉਣ ਦਾ ਕੰਮ ਅੱਗੇ ਵੀ ਜਾਰੀ ਰਹੇਗਾ। ਦੂਜੇ ਪਾਸੇ ਵਿਭਾਗ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਵੀ ਗਾਂਵਾਂ ਦੇ ਚੈਕਅੱਪ ਲਈ ਕੈਂਪ ਲਾਇਆ ਗਿਆ ਜਿੱਥੇ ਡਾ. ਰਿਸਵ ਜਜੌਰੀਆ ਅਤੇ ਸਾਹਿਲ ਸੇਤੀਆ ਨੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਅਫਵਾਹਾਂ ਫੈਲਾਉਣ ਤੋਂ ਵਰਜਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਇਸ ਬਿਮਾਰੀ ਤੋਂ ਪੀੜਤ ਜਾਨਵਰ ਹੋਣ ਤਾਂ ਤੁਰੰਤ ਇਸ ਦੀ ਸੂਚਨਾ ਨੇੜੇ ਦੇ ਪਸ਼ੂ ਪਾਲਣ ਵਿਭਾਗ ਦੇ ਹਸਪਤਾਲ ਵਿੱਚ ਦਿੱਤੀ ਜਾਵੇ

ਦੁੱਧ ਨੂੰ ਉਬਾਲ ਕੇ ਪੀਤਾ ਜਾਵੇ ਤਾਂ ਇਹ ਪੂਰੀ ਤਰਾਂ ਸੁਰੱਖਿਅਤ

ਲੰਪੀ ਸਕਿੱਨ ਤੋਂ ਪੀੜਤ ਪਸ਼ੂਆਂ ਦੀ ਬਿਮਾਰੀ ਪਸ਼ੂਆਂ ਦਾ ਇਲਾਜ ਜਿੱਥੇ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਇੰਨ੍ਹਾਂ ਕੈਂਪਾਂ ਵਿੱਚ ਪਸ਼ੂ ਪਾਲਕਾਂ ਨੂੰ ਬਿਮਾਰੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਸਰਕਾਰੀ ਪਸ਼ੂ ਹਸਪਤਾਲ ਕੁੰਡਲ ਵਿਖੇ ਲੱਗੇ ਕੈਂਪ ਵਿੱਚ ਸਰਕਾਰੀ ਪਸ਼ੂ ਹਸਪਤਾਲ ਕੁੰਡਲ ਦੇ ਇੰਚਾਰਜ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਥਾਂ ਸਮੇਂ ਸਿਰ ਆਪਣੇ ਪਸ਼ੂਆਂ ਦਾ ਇਲਾਜ਼ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਨੂੰ ਠੀਕ ਕੀਤਾ ਜਾ ਸਕੇ ਉਨ੍ਹਾਂ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਦੇ ਤਰੀਕੇ ਵੀ ਦੱਸੇ ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਨਹੀਂ ਫ਼ੈਲਦੀ , ਇਸ ਕਰਕੇ ਬਿਮਾਰ ਪਸ਼ੂ ਦਾ ਦੁੱਧ ਵੀ ਉਬਾਲ ਕੇ ਵਰਤਿਆ ਜਾ ਸਕਦਾ ਹੈ ਸਰਕਾਰੀ ਪਸ਼ੂ ਹਸਪਤਾਲ ਗੱਦਾਂ ਡੋਬ ਦੇ ਇੰਚਾਰਜ ਡਾ. ਵਿਨੋਦ ਕੁਮਾਰ ਨੇ ਬੀਮਾਰੀ ਦੇ ਲੱਛਣਾਂ ਅਤੇ ਇਲਾਜ਼ ਬਾਰੇ ਜਾਣਕਾਰੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ