ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ

ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਮਰਥਨ ਕੀਤਾ ਹੈ। ਹੁਣ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਘੱਟੋ ਘੱਟ ਸਮਰਥਨ ਮੁੱਲ ‘ਤੇ ਜਲਦੀ ਕਾਨੂੰਨ ਬਣਾਵੇ। ਤਾਂ ਜੋ ਕਿਸਾਨਾਂ ਨੂੰ ਫਸਲ ਦਾ ਉਚਿਤ ਮੁੱਲ ਮਿਲ ਸਕੇ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਵWਣ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਐਮਐਸਪੀ ‘ਤੇ ਜਲਦ ਕਾਨੂੰਨ ਬਣਾਇਆ ਜਾਵੇ।

ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਲਈ ਕੇਂਦਰ ਨਾਲ ਗੱਲ ਕਰਾਂਗੇ: ਦੁਸ਼ਯੰਤ

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਖੇਤੀਬਾੜੀ ਐਕਟ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਟਾਲਾ ਨੇ ਕਿਹਾ ਕਿ ਉਹ ਅੰਦੋਲਨ ਦੌਰਾਨ ਹਰਿਆਣਾ, ਪੰਜਾਬ, ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਲਈ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਕਿਸਾਨਾਂ ਵਿWੱਧ ਅਜਿਹੇ ਕੇਸਾਂ ਨੂੰ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਗੰਭੀਰ ਨਹੀਂ ਹਨ ਅਤੇ ਜੋ ਮਾਮਲੇ ਗੰਭੀਰ ਹਨ, ਉਨ੍ਹਾਂ ‘ਤੇ ਅਦਾਲਤ ਵੱਲੋਂ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਖੇਤੀ ਖੇਤਰ ਨਾਲ ਸਬੰਧਤ ਹੋਰ ਸਮੱਸਿਆਵਾਂ ਨੂੰ ਦੂਰ ਕਰਕੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕੰਮ ਕਰੇਗੀ। ਉਨ੍ਹਾਂ ਦਾ ਮੰਨਣਾ ਸੀ ਕਿ ਕਿਸਾਨਾਂ ਦਾ ਇਹ ਸੰਘਰਸ਼ ਵੀ ਲੰਮਾ ਸਮਾਂ ਚੱਲਿਆ ਕਿਉਂਕਿ ਕਾਨੂੰਨਾਂ ਦੇ ਲਾਭਾਂ ਦਾ ਚੰਗੀ ਤਰ੍ਹਾਂ ਪ੍ਰਚਾਰ ਨਹੀਂ ਕੀਤਾ ਗਿਆ ਸੀ ਅਤੇ ਇਸ ਕਾਰਨ ਇਨ੍ਹਾਂ ਕਾਨੂੰਨਾਂ ਦੀ ਮੂਰਤ ਕਠੋਰ ਕਾਨੂੰਨਾਂ ਵਜੋਂ ਬਣ ਗਈ ਸੀ। ਖੁਦ ਪ੍ਰਧਾਨ ਮੰਤਰੀ ਨੇ ਵੀ ਮੰਨਿਆ ਹੈ ਕਿ ਕਾਨੂੰਨਾਂ ਦੀ ਸਮਝ ਦੀ ਕਮੀ ਸੀ ਅਤੇ ਇਸ ਲਈ ਉਨ੍ਹਾਂ ਨੇ ਮੁਆਫੀ ਵੀ ਮੰਗੀ ਸੀ, ਜਿਸ ਤੋਂ ਪ੍ਰਧਾਨ ਮੰਤਰੀ ਦੀ ਸ਼ਾਨ ਦਾ ਪਤਾ ਲੱਗਦਾ ਹੈ।

ਕਾਂਗਰਸ ਅੱਜ ਦੇਸ਼ ਭਰ ‘ਚ ਕਿਸਾਨ ਵਿਜੇ ਦਿਵਸ ਮਨਾਏਗੀ

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਨੂੰ ਗਲਤ ਦੱਸਦਿਆਂ ਕਿਹਾ ਕਿ ਕਾਂਗਰਸ ਨੇ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਇਸ ਲਈ ਪਾਰਟੀ ਵੱਲੋਂ ਅੱਜ ਦੇਸ਼ ਭਰ ਵਿੱਚ ਕਿਸਾਨ ਵਿਜੇ ਦਿਵਸ ਮਨਾਇਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ