ਵਿਜੈਇੰਦਰ ਸਿੰਗਲਾ ਨੇ ਅੰਬੈਸਡਰ ਆਫ ਹੌਪ ਦੇ ਜੇਤੂ ਵਿਦਿਆਰਥੀਆਂ ਨੂੰ ਦਿੱਤੀ ਵਧਾਈ

0

ਏ. ਪੀ. ਜੇ. ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੋਪੇਸ਼ ਗੁਪਤਾ ਨੂੰ ਐਲਾਨਿਆ ਜੇਤੂ

ਜਲੰਧਰ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਬੈਸਡਰ ਆਫ ਹੌਪ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਿੰਗਲਾ ਨੇ ਆਨਲਾਈਨ ਪ੍ਰਤਿਭਾ ਹੰਟ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਇਸ ਲਈ ਹੋਰ ਜ਼ਿਆਦਾ ਉਤਸ਼ਾਹ ਵਿਖਾਉਣ ਲਈ ਕਿਹਾ। ਜਾਣਕਾਰੀ ਅਨੁਸਾਰ ਜਲੰਧਰ ਵਿੱਚ 6,180 ਵਿਦਿਆਰਥੀਆਂ ਨੇ ਅੰਬੈਸਡਰ ਆਫ ਹੌਪ ‘ਚ ਹਿੱਸਾ ਲਿਆ ਸੀ। ਜਿਨ੍ਹਾਂ ‘ਚ ਜਲੰਧਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਨ੍ਹਾਂ ਦੱਸਿਆ ਕਿ ਆਪਣੀ ‘ਅੰਬੈਸਡਰ ਆਫ ਹੌਪ’ ਨੇ ਪਹਿਲੀ ਪ੍ਰਤੀਯੋਗਤਾ ‘ਚ ਵਿਸ਼ਵ ਰਿਕਾਰਡ ਬਣਾਇਆ ਤੇ ਸਿਰਫ ਅੱਠ ਦਿਨਾਂ ‘ਚ ਸਕੂਲੀ ਵਿਦਿਆਰਥੀਆਂ ਤੋਂ 1.05 ਲੱਖ ਤੋਂ ਵੱਧ ਦਾਖਲਾ ਪ੍ਰਾਪਤ ਕੀਤਾ। ਇਸ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਸੂਬਿਆਂ ਵਿੱਚ ਸਕਾਰਾਤਮਕਤਾ ਲਿਆਉਣ ਵਿੱਚ ਮੁੱਖ ਭੂਮਿਕਾ ਨਿਭਾਈ।

ਰਮਨਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ

ਜ਼ਿਕਰਯੋਗ ਹੈ ਕਿ ਏ. ਪੀ. ਜੇ. ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੋਪੇਸ਼ ਗੁਪਤਾ ਨੂੰ ਜੇਤੂ ਐਲਾਨਿਆ ਗਿਆ ਅਤੇ ਉਸ ਨੂੰ ਇਨਾਮ ਵਜੋਂ ਐਪਲ ਆਈਪੈਡ ਦਿੱਤਾ ਜਾਵੇਗਾ। ਜਦੋਂ ਕਿ ਐਮਜੀਐਨ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦਾ ਵਿਦਿਆਰਥੀ ਰਮਨਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ ਲੈਪਟਾਪ ਮਿਲੇਗਾ। ਇਸ ਦੌਰਾਨ ਆਰਕੇਐਮਜੀਐਮ ਸੀਨੀਅਰ ਸੈਕੰਡਰੀ ਸਕੂਲ ਦੀ 10 ਵੀਂ ਜਮਾਤ ਦੀ ਵਿਦਿਆਰਥਣ ਮੋਨਾ ਕਸ਼ਯਪ ਨੂੰ ਤੀਜਾ ਸਥਾਨ ਮਿਲਿਆ ਅਤੇ ਉਸ ਨੂੰ ਐਂਡਰਿਊਡ ਟੈਬਲੇਟ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ