ਕੋਰੋਨਾ ਸੰਕਟ ਸਮੇਂ ਲੋਕਾਂ ਦੀ ਮੱਦਦ ਲਈ ਅੱਗੇ ਆਏ ਵਿਵੇਕ ਓਬਰਾਏ

25 ਲੱਖ ਰੁਪਏ ਕੀਤੇ ਦਾਨ

ਮੁੰਬਈ। ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਕੋਰੋਨਾ ਸੰਕਟ ਸਮੇਂ ਲੋਕਾਂ ਦੀ ਮੱਦਦ ਲਈ ਅੱਗੇ ਆਏ ਹਨ ਤੇ ਉਨ੍ਹਾਂ ਕੋਰੋਨਾ ਪੀੜਤਾਂ ਦੀ ਸਹਾਇਤਾ ਲਈ 25 ਲੱਖ ਰੁਪਏ ਦਾਨ ਕੀਤੇ ਹਨ ਕੋਰੋਨਾ ਸੰਕਟ ਸਮੇਂ ਬਾਲੀਵੁੱਡ ਦੇ ਕਈ ਸੈਲੀਬ੍ਰਿਟੀ ਲੋਕਾਂ ਦੀ ਮੱਦਦ ਲਈ ਅੱਗੇ ਆ ਰਹੇ ਹਨ ।

ਵਿਵੇਕ ਓਬਰਾਏ ਜ਼ਿਆਦਾਤਰ ਲੋੜਵੰਦਾਂ ਦੀ ਮੱਦਦ ਲਈ ਖੜੇ ਰਹਿੰਦੇ ਹਨ ਅਤੇ ਸਮਾਜਿਕ ਕੰਮਾਂ ਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ ਕੋਰੋਨਾ ਦੇ ਇਸ ਮੁਸ਼ਕਲ ਸਮੇਂ ’ਚ ਵੀ ਉਹ ਮੱਦਦ ਲਈ ਅੱਗੇ ਆਏ ਹਨ ਹੁਣ ਵਿਵੇਕ ਓਬਰਾਏ ਨੇ ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਫੰਡ ’ਚ ਆਪਣਾ ਯੋਗਦਾਨ ਦਿੱਤਾ ਹੈ ਇਸ ਤੋਂ ਪਹਿਲਾਂ ਵਿਵੇਕ ਓਬਰਾਏ ਨੇ ਬੀਤੇ ਕੁਝ ਦਿਨ ਪਹਿਲਾਂ ਕੈਂਸਰ ਪੀੜਤ ਬੱਚਿਆਂ ਦੀ ਮੱਦਦ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।