ਪੱਛਮੀ ਬੰਗਾਲ ‘ਚ ਸੂਬਾ ਸਰਕਾਰ ਦਾ ਫੈਸਲਾ : ਹੁਣ ਮੁੱਖ ਮੰਤਰੀ ਮਮਤਾ ਹੋਵੇਗੀ ਸੂਬੇ ਦੀਆਂ ਯੂਨੀਵਰਸਿਟੀਆਂ ਦੀ ਚਾਂਸਲਰ

mamtabanerji, West Bengal Govt

ਸਰਕਾਰ ਇਸ ਨੂੰ ਲਾਗੂ ਕਰਨ ਲਈ ਛੇਤੀ ਹੀ ਬਿੱਲ ਪੇਸ਼ ਕਰੇਗੀ

(ਏਜੰਸੀ) ਕੋਲਕੱਤਾ। ਪੱਛਮੀ ਬੰਗਾਲ ਦੀ ਸਾਰੀਆਂ ਸੂਬਾ ਯੂਨੀਵਰਸਿਟੀਆਂ ’ਚ ਹੁਣ ਰਾਜਪਾਲ ਨਹੀਂ ਸਗੋਂ ਸੂਬੇ ਦਾ ਮੁੱਖ ਮੰਤਰੀ ਚਾਂਸਲਰ ਹੋਵੇਗਾ। ਸਰਕਾਰ ਇਸ ਨੂੰ ਲਾਗੂ ਕਰਨ ਲਈ ਛੇਤੀ ਹੀ ਬਿੱਲ ਪੇਸ਼ ਕਰੇਗੀ। ਇਹ ਜਾਣਕਾਰੀ ਸੂਬੇ ਦੇ ਉੱਚ ਸਿੱਖਿਆ ਮੰਤਰੀ ਬ੍ਰਤਿਆ ਬਸੂ ਨੇ ਵੀਰਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਮੰਤਰੀ ਮੰਡਲ ਨੇ ਇਸ ਮਤੇ ਨੂੰ ਮਨਜ਼ੂਰ ਕਰ ਲਿਆ ਹੈ।

ਬਸੂ ਨੇ ਕਿਹਾ ਕਿ ਵੀਰਵਾਰ ਨੂੰ ਸੂਬਾ ਮੰਤਰੀ ਮੰਡਲ (West Bengal Govt) ਨੇ ਰਾਜਪਾਲ ਦੀ ਥਾਂ ਮੁੱਖ ਮੰਤਰੀ ਨੂੰ ਸਾਰੀਆਂ ਸੂਬਾ ਯੂਨੀਵਰਸਿਟੀਆਂ ਦੇ ਚਾਂਸਲਰ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਤੇ ਨੂੰ ਛੇਤੀ ਹੀ ਵਿਧਾਨ ਸਭਾ ’ਚ ਬਿੱਲ ਵਜੋਂ ਪੇਸ਼ ਕੀਤਾ ਜਾਵੇਗਾ। ਫਿਲਹਾਲ ਰਾਜਪਾਲ ਹੀ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਹਨ।

ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਯੂਨੀਵਰਸਿਟੀਆਂ ’ਚ ਕੁਲਪਤੀ ਦੀ ਨਿਯੁਕਤੀ ਨੂੰ ਲੈ ਕੇ ਬੰਗਾਲ ’ਚ ਵਿਵਾਦ ਰਿਹਾ ਹੈ। ਹਾਲ ਹੀ ਰਾਜਪਾਲ ਜਗਦੀਪ ਧਨਖੜ ’ਤੇ ਸੂਬਾ ਸਰਕਾਰ ਦੀ ਸਹਿਮਤੀ ਤੋਂ ਬਿਨਾ ਕਈ ਕੁਲਪਤੀਆਂ ਨੂੰ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਉਨ੍ਹਾਂ ਦੀ ਇਸ ਕਾਰਵਾਈ ਤੋਂ ਨਾਰਾਜ਼ ਚੱਲ ਰਹੇ ਸਨ। ਪੱਛਮੀ ਬੰਗਾਲ ਵਿੱਚ ਰਾਜ ਸਰਕਾਰ ਦੇ ਅਧੀਨ 36 ਯੂਨੀਵਰਸਿਟੀਆਂ ਕੰਮ ਕਰ ਰਹੀਆਂ ਹਨ। ਜਦਕਿ 12 ਪ੍ਰਾਈਵੇਟ ਯੂਨੀਵਰਸਿਟੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ