ਸਿਵਲ ਹਸਪਤਾਲ ਬਰਨਾਲਾ ‘ਚ ਦਾਖਲ ਔਰਤ ਦੀ ਇਲਾਜ਼ ਦੌਰਾਨ ਮੌਤ

0

ਔਰਤ ਦੀ ਰਿਪੋਰਟ ਵੀ ਆਈ ਹੈ ਨੈਗੇਟਿਵ : ਡਾਕਟਰ

ਬਰਨਾਲਾ, (ਜਸਵੀਰ ਸਿੰਘ) ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਇੱਕ ਮਰੀਜ਼ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ਡਾਕਟਰਾਂ ਅਨੁਸਾਰ ਮ੍ਰਿਤਕ ਦੇ ਸੈਂਪਲ ਜਾਂਚ ਲਈ ਰਜਿੰਦਰਾ ਹਸਪਤਾਲ ਭੇਜੇ ਗਏ ਸਨ ਤੇ ਉਸ ਦੀ ਰਿਪੋਰਟ ਨੈਗੇਟਿਵ ਆਈ ਹੈ ਮ੍ਰਿਤਕ ਔਰਤ ਸਥਾਨਕ ਰੇਲਵੇ ਸਟੇਸ਼ਨ ‘ਤੇ ਭਿਖਾਰੀਆਂ ਦੇ ਝੁੰਡ ਵਿੱਚ ਰਹਿੰਦੀ ਸੀ

ਸੀ ਐਮ ਓ ਡਾਕਟਰ ਗੁਰਿੰਦਰ ਬੀਰ ਸਿੰਘ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਮ੍ਰਿਤਕ ਔਰਤ ਨੂੰ ਸ਼ਨੀਵਾਰ ਦੇਰ ਰਾਤ ਉਸ ਦੇ ਪਤੀ ਨੇ ਤੇਜ਼ ਬੁਖਾਰ ਤੇ ਖੰਘ ਜੁਕਾਮ ਤੋਂ ਪੀੜਤ ਹੋਣ ਪਿੱਛੋਂ ਸਥਾਨਕ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਸੀ ਜਿਸ ਕਾਰਨ ਉਸਦਾ ਇਲਾਜ਼ ਚੱਲ ਰਿਹਾ ਸੀ, ਜਿਸਦੀ ਇਲਾਜ਼ ਦੌਰਾਨ ਹੀ ਮੌਤ ਹੋ ਗਈ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਸੈਂਪਲ ਜਾਂਚ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਭੇਜੇ ਗਏ ਸਨ ਤੇ ਜੋ ਰਿਪੋਰਟ ਆਈ ਹੈ ਉਹ ਨੈਗੇਟਿਵ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰਹਿਣ ਤੇ ਪ੍ਰਸ਼ਾਸਨ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਉਹਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਹਸਪਤਾਲ ਵਿਚ ਕੋਈ ਵੀ ਮਰੀਜ਼ ਦਾਖਲ ਨਹੀਂ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।