ਬਠਿੰਡਾ ‘ਚ ਔਰਤ ਦਾ ਬੇਰਹਿਮੀ ਨਾਲ ਕਤਲ

Murder, Daughter ,Gaziabad, Police case

ਪੁਲਿਸ ਮੌਕੇ ‘ਤੇ ਪੁੱਜੀ

ਅਸ਼ੋਕ ਵਰਮਾ, ਬਠਿੰਡਾ:ਸ਼ਹਿਰ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ 10 ਵਿੱਚ ਅੱਜ ਸਵੇਰੇ ਕਰੀਬ 6:30 ਵਜੇ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਹੈ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਵਿਧਵਾ ਬਲਦੇਵ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਡੀਐੱਸਪੀ ਦਵਿੰਦਰ ਸਿੰਘ ਅਤੇ ਥਾਣਾ ਕੈਨਾਲ ਕਲੋਨੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ।

ਜ਼ਿਕਰਯੋਗ ਹੈ ਕਿ ਬਲਦੇਵ ਸਿੰਘ ਦੇ ਦੋ ਵਿਆਹ ਹੋਏ ਸਨ ਅਤੇ ਮ੍ਰਿਤਕਾ ਉਸ ਦੀ ਦੂਜੀ ਪਤਨੀ ਸੀ। ਮੁੱਢਲੇ ਤੌਰ ‘ਤੇ ਕਤਲ ਜਾਇਦਾਦ ਦੇ ਵੰਡ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।