ਚਿੰਤਾਜਨਕ : ਹਰਿਆਣਾ ਸਮੇਤ ਦਿੱਲੀ ‘ਚ ਦੀਵਾਲੀ ਤੋਂ ਪਹਿਲਾਂ ਵਧਿਆ ਪ੍ਰਦੂਸ਼ਣ

0
111

ਹਰਿਆਣਾ ਸਮੇਤ ਦਿੱਲੀ ‘ਚ ਦੀਵਾਲੀ ਤੋਂ ਪਹਿਲਾਂ ਵਧਿਆ ਪ੍ਰਦੂਸ਼ਣ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਹਰਿਆਣਾ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੀਵਾਲੀ ਤੋਂ ਪਹਿਲਾਂ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ‘ਚ ਹਵਾ ਦੀ ਗੁਣਵੱਤਾ ਬੁੱਧਵਾਰ ਨੂੰ ਬੇਹੱਦ ਖਰਾਬ ਸ਼੍ਰੇਣੀ ‘ਚ ਪਹੁੰਚ ਗਈ ਹੈ। ਦੀਵਾਲੀ ਤੋਂ ਬਾਅਦ ਹਰਿਆਣਾ, ਦਿੱਲੀ ਅਤੇ ਹੋਰ ਰਾਜਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਦੀ ਸੰਭਾਵਨਾ ਹੈ।

ਦਿੱਲੀ ਐਨਸੀਆਰ ਵਿੱਚ ਏਅਰ ਕੁਆਲਿਟੀ ਇੰਡੈਕਸ ਅਲਰਟ ਜ਼ੋਨ ਵਿੱਚ ਪਹੁੰਚ ਗਿਆ ਹੈ। ਭਾਵੇਂ ਕਿ ਅਜੇ ਪਟਾਕੇ ਵੀ ਨਹੀਂ ਬਲ ਰਹੇ ਅਤੇ ਪਰਾਲੀ ਦਾ ਧੂੰਆਂ ਵੀ ਬਹੁਤ ਘੱਟ ਹੈ ਪਰ ਫਿਰ ਵੀ ਪ੍ਰਦੂਸ਼ਣ ਦੇ ਧੂੰਏਂ ਨੇ ਦਮ ਤੋੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 4 ਤੋਂ 6 ਨਵੰਬਰ ਦਰਮਿਆਨ ਪਰਾਲੀ ਦਾ ਪ੍ਰਦੂਸ਼ਣ 20 ਤੋਂ 38 ਫੀਸਦੀ ਤੱਕ ਪਹੁੰਚ ਸਕਦਾ ਹੈ। ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 222.28 ਦਰਜ ਕੀਤੀ ਗਈ, ਜੋ ਸਹੇਤ ਲਈ ਬਹੁਤ ਖਰਾਬ ਹੈ।

2020 ਵਿੱਚ ਪਰਾਲੀ ਸਾੜਨ ਦਾ ਹਿੱਸਾ 42 ਫੀਸਦੀ

ਸਾਲ 2020 ‘ਚ 5 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ‘ਚ ਪਰਾਲੀ ਸਾੜਨ ਦਾ ਹਿੱਸਾ 42 ਫੀਸਦੀ ਤੱਕ ਪਹੁੰਚ ਗਿਆ ਸੀ। 2019 ਵਿੱਚ, ਇਹ ਸ਼ੇਅਰ 1 ਨਵੰਬਰ ਤੱਕ 44 ਫੀਸਦੀ ‘ਤੇ ਸੀ। ਜਾਣਕਾਰੀ ਮੁਤਾਬਕ ਇਸ ਸੀਜ਼ਨ ‘ਚ ਪਹਿਲੀ ਵਾਰ ਰਾਸ਼ਟਰੀ ਰਾਜਧਾਨੀ ‘ਚ ਮੰਗਲਵਾਰ ਨੂੰ ਹਵਾ ਦੀ ਗੁਣਵੱਤਾ ਪ੍ਰਤੀਕੂਲ ਸਥਿਤੀਆਂ ਕਾਰਨ ਬੇਹੱਦ ਖਰਾਬ ਸ਼੍ਰੇਣੀ ‘ਚ ਪਹੁੰਚ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ