ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਦੇ ਗੁਰਸੇਵਕ ਨਗਰ ਵਾਸੀ ਇੱਕ ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਿਸ ਦੇ ਪੋਸਟਮਾਰਟਮ ਪਿੱਛੋਂ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ- 2 ਦੇ ਐਸਐਚਓ ਇਕਬਾਲ ਸਿੰਘ ਨੇ ਦੱਸਿਆ ਕਿ ਜਗਮੋਹਣ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਗੁਰਸੇਵਕ ਨਗਰ, ਬਰਨਾਲਾ ਨੇ ਲੰਘੀ ਦੇਰ ਰਾਤ ਆਪਣੇ ਘਰ ਅੰਦਰ ਹੀ ਫ਼ਾਹਾ ਲਾ ਲਿਆ ਜਿਸ ਕਾਰਨ ਜਗਮੋਹਣ ਸਿੰਘ (34) ਦੀ ਮੌਤ ਹੋ ਗਈ।

ਜਿਸ ਦਾ ਪੋਸਟਮਾਰਟਮ ਕਰਵਾਉਣ ਪਿੱਛੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮ੍ਰਿਤਕ ਬੁਟੀਕ ਦਾ ਕੰਮ ਕਰਦਾ ਸੀ ਜਿਸ ਦਾ ਇੱਕ-ਦੋ ਦੁਕਾਨਦਾਰਾਂ ਨਾਲ ਪੈਸੇ ਦੇ ਮਾਮਲੇ ਨੂੰ ਲੈ ਕੇ ਲੈਣ-ਦੇਣ ਚੱਲਦਾ ਸੀ। ਉਨ੍ਹਾਂ ਕਿਹਾ ਕਿ ਫ਼ਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ