ਜਲਾਲਾਬਾਦ ‘ਚ ਹਥਿਆਰਬੰਦਾਂ ਵੱਲੋਂ ਨੌਜਵਾਨ ਦਾ ਕਤਲ

0
Jalalabad

ਬੀਤੀ ਦੇਰ ਰਾਤ ਨੌਜਵਾਨ ‘ਤੇ ਕੀਤਾ ਹਮਲਾ, ਇਲਾਜ ਦੌਰਾਨ ਮੌਤ

ਜਲਾਲਾਬਾਦ (ਰਜਨੀਸ਼ ਰਵੀ)। ਬੀਤੀ ਦੇਰ ਰਾਤ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਗੋਬਿੰਦ ਨਗਰੀ ‘ਚ  ਕੁਝ ਅਣਪਛਾਤੇ ਵਿਅਕਤੀ ਵੱਲੋਂ ਇੱਕ ਘਰ ‘ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰਨ ਦੀ ਖਬਰ ਮਿਲੀ ਹੈ।। ਸੂਚਨਾ ਮਿਲਣ ‘ਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Jalalabad

ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ (20) ਪੁੱਤਰ ਸੁਖਦੇਵ ਸਿੰਘ ਇੱਕ ਸ਼ੈਲਰ ‘ਚ ਮਜ਼ਦੂਰੀ ਕਰਦਾ ਸੀ। ਬੀਤੀ ਰਾਤ 11ਵਜੇਂ ਦੇ ਕਰੀਬ ਹਥਿਆਰਾਂ ਨਾਲ ਲੈਸ 5-6 ਅਣਪਛਾਤੇ ਬਦਮਾਸ਼ ਘਰ ‘ਚ ਦਾਖ਼ਲ ਹੋਏ ਤੇ ਪ੍ਰਿੰਸ ਨੂੰ ਧੱਕੇ ਨਾਲ ਬਾਹਰ ਗਲੀ ‘ਚ ਲੈ ਗਏ, ਜਿਥੇ ਉਨ੍ਹਾਂ ਨੇ ਉਸ ‘ਤੇ ਹਥਿਆਰਾਂ ਨਾਲ ਹਮਲਾ ਕਰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਖ਼ਮੀ ਹਾਲਤ ‘ਚ ਪ੍ਰਿੰਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਟੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.