ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

0

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ। ਫਿਰੋਜ਼ਪੁਰ ਦੇ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਬੰਡਾਲਾ ਦੇ ਇੱਕ ਨੌਜਵਾਨ ਨੂੰ ਗੋਲੀ ਮਾਰਕੇ ਮਾਰ ਦੇਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (ਉਮਰ ਕਰੀਬ 35 ਸਾਲ) ਨਾਂਅ ਦਾ ਵਿਅਕਤੀ ਆਪਣੇ ਪਿੰਡ ਬੰਡਾਲਾ ਵਿਖੇ ਆਪਣੀ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ ਕਿ ਕੁਝ ਵਿਅਕਤੀ ਆਏ ਅਤੇ ਗੋਲੀ ਮਾਰ ਕੇ ਫਰਾਰ ਹੋ ਗਏ।

ਕੁਲਵਿੰਦਰ ਸਿੰਘ ਦੇ ਵੱਡੇ ਭਰਾ ਅਤੇ ਪਿੰਡ ਵਾਲੇ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲੈਕੇ ਗਏ ਪਰ ਹਸਪਤਾਲ਼ ਪੁੱਜਦੇ ਹੀ ਕੁਲਵਿੰਦਰ ਸਿੰਘ ਨੇ ਦਮ ਤੋੜ ਦਿੱਤਾ। ਮੌਕੇ ‘ਤੇ ਪੁੱਜੇ ਥਾਣਾ ਆਰਿਫ਼ ਕੇ ਦੇ ਇੰਚਾਰਜ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਹਾਲੇ ਜਾਂਚ ਕੀਤੀ ਜਾ ਰਹੀ ਹੈ।

ਨੋਜਵਾਨ ਨੂੰ ਕਿਸ ਨੇ ਅਤੇ ਕਿਉਂ ਗੋਲੀ ਮਾਰੀ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਹੀ ਕੁਝ ਸਾਫ ਹੋਵੇਗਾ।ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ ਕੀਤਾ ਗਿਆ ਹ। ਫ਼ਿਰੋਜ਼ਪੁਰ ਵਿੱਚ ਇਸ ਘਟਨਾਂ ਤੋਂ ਬਾਅਦ ਸਹਿਮ ਦਾ ਮਾਹੌਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।