ਯੂਥ ਵੀਰਾਂਗਨਾਏ ਨੇ ਦਿੱਤਾ ਲੋੜਵੰਦ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ

0
928

ਯੂਥ ਵੀਰਾਂਗਨਾਏ ਨੇ ਦਿੱਤਾ ਲੋੜਵੰਦ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ)। ਅੱਜ ਲੁਧਿਆਣਾ ਦੇ ਢੋਲੇਵਾਲ ਏਰੀਏ ’ਚ ਰਹਿੰਦੇ ਇੱਕ ਲੋੜਵੰਦ ਪਰਿਵਾਰ ਨੂੰ ਯੂਥ ਵੀਰਾਂਗਨਾਏ ਨੇ ਪੂਰਾ ਇੱਕ ਮਹੀਨੇ ਦਾ ਰਾਸ਼ਨ ਦਿੱਤਾ। ਯੂਥ ਵੀਰਾਂਗਨਾਏ ਪਰਮਿੰਦਰ ਕੌਰ, ਹਰਜਿੰਦਰ ਕੌਰ ਅਤੇ ਸੰਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਅੱਜ ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੱਤਾ ਅਤੇ ਉਨ੍ਹਾਂ ਦੱਸਿਆ ਕਿ ਉਹ ਪਿਛਲੇ ਡੇਢ ਮਹੀਨੇ ਤੋਂ 5 ਲੋੜਵੰਦ ਪਰਿਵਾਰਾਂ ਨੂੰ ਮਹੀਨੇ ਮਹੀਨੇ ਭਰ ਦਾ ਰਾਸ਼ਨ ਦੇ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਕੋਵਿਡ-19 ਮਹਾਂਮਾਰੀ ਜਿਆਦਾ ਫੈਲੀ ਹੋਈ ਸੀ ਉਸ ਦੌਰਾਨ ਉਨ੍ਹਾਂ ਆਪਣੀ ਸਾਰੀ ਟੀਮ ਨਾਲ ਮਿਲ ਕੇ ਲੋੜਵੰਦਾਂ ਦੀ ਬਹੁਤ ਸਹਾਇਤਾ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੌਰਾਨ ਉਨ੍ਹਾਂ ਨੇ ਕਾਫੀ ਮਾਤਰਾ ਦੇ ਵਿੱਚ ਲੰਗਰ ਬਣਾ ਕੇ ਲੋੜਵੰਦਾਂ ਨੂੰ ਛਕਾਇਆ ਸੀ ਤੇ ਖੂਨਦਾਨ ਕੈਪਾਂ ਵਿੱਚ ਵੀ ਸਹਿਯੋਗ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.