Breaking News

ਕਾਰ ਤੇ ਤੇਲ ਟੈਂਕਰ ਦੀ ਟੱਕਰ ‘ਚ ਤਿੰਨ ਨੌਜਵਾਨਾਂ ਦੀ ਮੌਤ

Youths, Die, Collision, Tanker

ਦੋਦਾ (ਰਵੀਪਾਲ) | ਬਠਿੰਡਾ-ਸ਼੍ਰੀ ਮੁਕਤਸਰ ਸਾਹਿਬ ਮੇਨ ਰੋਡ ‘ਤੇ ਪਿੰਡ ਭਲਾਈਆਣਾ ਨੇੜੇ ਇੱਕ ਤੇਲ ਟੈਂਕਰ ਤੇ ਕਾਰ ਦੀ ਭਿਆਨਕ ਟੱਕਰ ‘ਚ ਤਿੰਨ ਨੌਜਵਾਨ ਲੜਕਿਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਤੇਲ ਟੈਂਕਰ ਨੰਬਰ ਪੀ ਬੀ 05 ਵੀ 9841 ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਜਦ ਉਹ ਪਿੰਡ ਭਲਾਈਆਣਾ ਦੇ ਸੂਏ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਲੇ ਰੰਗ ਦੀ ਕਾਰ ਨੰਬਰ ਡੀ ਐਲ 5 ਸੀ 2710 ਨਾਲ ਉਸਦੀ ਟੱਕਰ ਹੋ ਗਈ, ਜਿਸ ਨਾਲ ਕਾਰ ਚਕਨਾਚੂਰ ਹੋ ਗਈ ਤੇ ਇਸ ਟੱਕਰ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦ ਕਿ ਤੀਜੇ ਗੰਭੀਰ ਜਖਮੀ ਵਿਅਕਤੀ ਨੂੰ ਰਾਹਗੀਰ ਵਹੀਕਲ ਰਾਹੀਂ ਬਠਿੰਡਾ ਹਸਪਤਾਲ ਲਿਜਾ ਰਹੇ ਸਨ, ਤਾਂ ਉਸਦੀ ਵੀ ਰਸਤੇ ‘ਚ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਕਾਰ ਸਵਾਰ ਮ੍ਰਿਤਕਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਅੰਗਰੇਜ ਸਿੰਘ, ਜਸ਼ਨਪ੍ਰੀਤ ਦੋਵੇਂ ਵਾਸੀ ਜੈਤੋ ਅਤੇ ਮਨਪ੍ਰੀਤ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਪਿੰਡ ਚੈਨਾ ਵਜੋਂ ਹੋਈ ਹੈ। ਥਾਣਾ ਕੋਟਭਾਈ ਦੇ ਇੰਸਪੈਕਟਰ ਦਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top